30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਰਣਜੀਤ ਕੌਰ ਬੈਂਸ ਇਸਤਰੀ ਅਕਾਲੀ ਦਲ ਸ਼ਾਮਚੁਰਾਸੀ ਦੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 05-06-2026
ਸ਼ਾਮਚੁਰਾਸੀ, 4 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਅਕਾਲੀ ਦਲ ਦੀ ਹਾਈ ਕਮਾਨ ਵਲੋਂ ਰਣਜੀਤ ਕੌਰ ਬੈਂਸ ਨੂੰ ਇਸਤਰੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਪ੍ਰਧਾਨ ਨਿਯੁਕਤ ਕਰਨ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਨਿਯੁਕਤੀ ਸੰਬੰਧੀ ਰਣਜੀਤ ਕੌਰ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਇਸਤਰੀ ਵਿੰਗ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਕੇ ਕੰਮ ਕਰਾਂਗੀ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਮੇਸ਼ਾ ਕਾਰਜਸ਼ੀਲ ਰਹਾਂਗੀ | ਇਸ ਨਿਯੁਕਤੀ 'ਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾ, ਰਵਿੰਦਰਪਾਲ ਸਿੰਘ ਸੂਚ, ਜਥੇਦਾਰ ਬਲਵੰਤ ਸਿੰਘ ਬਰਿਆਲ, ਕੁਲਜੀਤ ਸਿੰਘ ਗੋਲਡੀ, ਇੰਦਰਜੀਤ ਸਿੰਘ ਬੀਰਮਪੁਰ, ਹਰਦੇਵ ਸਿੰਘ ਸਹਾਏਪੁਰੀ, ਜਸਵੀਰ ਸਿੰਘ ਚੱਕਰਾਜੂ ਸਿੰਘ ਤੇ ਹੋਰਾਂ ਨੇ ਵਧਾਈ ਦਿੱਤੀ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਮੁੱਚੀ ਮਾਨਵਤਾ ਦੇ ਮਸੀਹਾ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਪੁਸਤਕ ਲੋਕ ਅਰਪਣ ਅਗਲੀ ਖ਼ਬਰ 28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ (ਲੜਕੀਆਂ) 'ਚ ਸਿਲਵਰ ਓਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।