ਹਾਜੀਪੁਰ, 4 ਜੂਨ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਾਵਰ ਹਾਊਸ ਨੰਬਰ 2 'ਚੋਂ ਇਕ ਸਰਦਾਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਉਮਰ ਕਰੀਬ 62 ਸਾਲਾਂ ਤੋਂ ਉਸ ਨੇ ਕਮੀਜ਼ ਪਜਾਮਾ ਪਾਇਆ ਹੋਇਆ ਹੈ | ਸੂਚਨਾ ਮਿਲਣ 'ਤੇ ਹਾਜੀਪੁਰ ਪੁਲਿਸ ਵਲੋਂ ਸਥਾਨਕ ਕਰਮਚਾਰੀਆਂ ਦੀ ਮਦਦ ਨਾਲ ਲਾਸ਼ ਨੂੰ ਨਹਿਰ 'ਚੋਂ ਬਾਹਰ ਕਢਵਾ ਕੇ ਕਬਜ਼ੇ 'ਚ ਲੈ ਕੇ ਪਹਿਚਾਣ ਲਈ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਰੱਖਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |