ਮੁਕੇਰੀਆਂ, 4 ਜੂਨ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ ਦੇ ਪ੍ਰਸਿੱਧ ਸਵਰਨਕਾਰ ਸ਼ਾਮ ਲਾਲ ਵਰਮਾ ਦਾ ਅੱਜ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਸੰਖੇਪ ਬਿਮਾਰੀ ਉਪਰੰਤ ਉਹ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਮੁਕੇਰੀਆਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ | ਇਸ ਮੌਕੇ ਉਨ੍ਹਾਂ ਦੇ ਸਪੁੱਤਰ ਅਨਿਲ ਵਰਮਾ (ਮੀਸੂ) ਤੇ ਵਿਕਾਸ ਵਰਮਾ ਨਾਲ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੰਸਥਾਵਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਪ੍ਰਭੂ ਚਰਨਾਂ ਵਿਚ ਨਿਵਾਸ ਕਰਨ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |