ਸ਼ਾਮਚੁਰਾਸੀ, 4 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਧੁੱਗਾ ਵਿਖੇ ਸੰਤ ਬਾਬਾ ਠਾਕੁਰ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਧੁੱਗਿਆਂ ਵਾਲਿਆਂ ਦੇ ਪ੍ਰਬੰਧਾਂ ਹੇਠ ਕਰਵਾਏ ਸਮਾਗਮ ਦੌਰਾਨ ਭਾਈ ਹਰਭਜਨ ਸਿੰਘ ਚੱਕ ਸੋਤਲੇ ਵਾਲੇ, ਮੀਰੀ-ਪੀਰੀ ਖ਼ਾਲਸਾ ਜਥਾ ਜਗਾਧਰੀ, ਢਾਡੀ ਭਾਈ ਜਤਿੰਦਰ ਸਿੰਘ ਬੈਂਸ, ਭਾਈ ਪਰਵਿੰਦਰ ਸਿੰਘ ਮਾਨ ਸਮੇਤ ਕਈ ਹੋਰ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਢਾਡੀ ਵਾਰਾਂ ਸਰਵਣ ਕਰਵਾਈਆਂ | ਇਸ ਮੌਕੇ ਸੰਤ ਸਤਰੰਜਨ ਸਿੰਘ ਨੇ ਸੰਤ ਠਾਕੁਰ ਸਿੰਘ ਦੇ ਜੀਵਨ, ਭਗਤੀ ਅਤੇ ਸਮਾਜ ਸੇਵਾ ਵਿਚ ਪਾਏ ਯੋਗਦਾਨ ਸੰਬੰਧੀ ਜਾਣੂ ਕਰਵਾਇਆ ਅਤੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ ਲਈ ਪ੍ਰੇਰਿਆ | ਸਟੇਜ ਸਕੱਤਰ ਦੀ ਸੇਵਾ ਸੁਰਿੰਦਰ ਸਿੰਘ ਸਤੌਰ ਨੇ ਨਿਭਾਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਮਾਜ ਸੇਵਾ ਵਿਚ ਯੋਗਦਾਨ ਦੇਣ ਵਾਲੇ ਅਹਿਮ ਵਿਅਕਤੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਮਾਗਮ 'ਚ ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ, ਸੰਤ ਰਣਜੀਤ ਸਿੰਘ, ਸੰਤ ਹਰਮਨਜੀਤ ਸਿੰਘ ਸਿੰਗੜੀਵਾਲ, ਸੰਤ ਹਰਪ੍ਰੀਤ ਸਿੰਘ ਸ਼ੇਰਪੁਰ ਖਾਮ, ਸੰਤ ਪਰਮਿੰਦਰ ਸਿੰਘ ਡਗਾਣਾ ਕਲਾਂ, ਬਾਬਾ ਅਮਰੀਕ ਸਿੰਘ ਕੇਰਾਂ, ਦਵਿੰਦਰ ਸਿੰਘ ਬੁੱਢਾ ਦਲ, ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ, ਗੁਰਜੀਤ ਸਿੰਘ ਢਿੱਲੋਂ, ਕਵੀਸ਼ਰ ਗੁਰਦੇਵ ਸਿੰਘ ਖ਼ਾਨਪੁਰੀ, ਪ੍ਰਭਜੋਤ ਸਿੰਘ, ਠਾਕਰ ਸਿੰਘ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਮਨਜੀਤ ਸਿੰਘ, ਨਵਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਲਜੋਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਕੁਲਜੀਤ ਸਿੰਘ, ਸਰਪੰਚ ਮਹਿੰਦਰ ਸਿੰਘ, ਗੁਰਜਿੰਦਰ ਸਿੰਘ, ਬਿੰਦਰ ਸਿੰਘ ਖੱਖ, ਅਮਰਜੀਤ ਸਿੰਘ ਸੂਸ, ਗੁਰਵਿੰਦਰ ਸਿੰਘ, ਉਂਕਾਰ ਸਿੰਘ, ਸਤਨਾਮ ਸਿੰਘ, ਕਮਲਜੀਤ ਸਿੰਘ, ਸ਼ਾਮ ਸਿੰਘ, ਤਲਵਿੰਦਰ ਸਿੰਘ, ਕਿਸ਼ੋਰੀ ਲਾਲ, ਬਿਕਰਮਜੀਤ ਸਿੰਘ, ਤਜਿੰਦਰ ਕੌਰ, ਬਲਜੀਤ ਕੌਰ, ਕੁਲਵੰਤ ਕੌਰ, ਗੁਰਬਖ਼ਸ਼ ਕੌਰ, ਅਮਰਜੀਤ ਸਿੰਘ ਵੀ ਸ਼ਾਮਿਲ ਸਨ |