17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਿ੍ਸ਼ੀ ਵਿਗਿਆਨ ਕੇਂਦਰ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਹੁਸ਼ਿਆਰਪੁਰ, 5 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਏ. ਯੂ. ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਸਨਰਾਈਜ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਮੰਨਣਹਾਣਾ ਵਿਖੇ ਖੇਤ ਬਚਾਓ ਮੁਹਿੰਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਪ੍ਰੋਗਰਾਮ ਦੇ ਸ਼ੁਰੂਆਤ 'ਚ ਸਕੂਲ ਪਿ੍ੰ. ਕੁਲਜੀਤ ਕੌਰ ਸੰਧੂ ਨੇ ਕੇ. ਵੀ. ਕੇ. ਦੀ ਟੀਮ ਦਾ ਸਵਾਗਤ ਕੀਤਾ ਤੇ ਵਿਸ਼ਵ ਵਾਤਾਵਰਨ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਉਨ੍ਹਾਂ ਨੇ ਵਿਦਿਆਰਥੀਆਂ ਵਿਚ ਵਾਤਾਵਰਨ ਸੰਬੰਧੀ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ, ਸਾਫ਼-ਸੁਥਰੇ ਅਤੇ ਹਰਿਆ ਭਰਿਆ ਵਾਤਾਵਰਨ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਕੈਂਪ ਦੌਰਾਨ ਕਿ੍ਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕੇ. ਵੀ. ਕੇ. ਦੀਆਂ ਗਤੀਵਿਧੀਆਂ ਤੇ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਹਾਇਕ ਪ੍ਰੋਫੈਸਰ (ਖੇਤੀਬਾੜੀ ਮਸ਼ੀਨਰੀ) ਡਾ. ਅਜੈਬ ਸਿੰਘ ਨੇ ਵਾਤਾਵਰਨ ਦੀ ਸੰਭਾਲ ਵਿਚ ਵਿਦਿਆਰਥੀਆਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਪ੍ਰਦੂਸ਼ਣ ਦੇ ਵੱਖ-ਵੱਖ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਸਮੱਸਿਆ ਬਾਰੇ ਚਰਚਾ ਕੀਤੀ | ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਸੰਤੁਲਿਤ ਖ਼ੁਰਾਕ ਦੀ ਮਹੱਤਤਾ ਬਾਰੇ ਚਰਚਾ ਕੀਤੀ ਤੇ ਘਰੇਲੂ ਬਗੀਚੀ ਦੀ ਮਹੱਤਤਾ ਉੱਪਰ ਜ਼ੋਰ ਦਿੱਤਾ | ਅੰਤ 'ਚ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਸੁਖਜਿੰਦਰ ਸਿੰਘ ਨੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਾਈਾ ਕਾਲਜ ਆਫ਼ ਐਜੂਕੇਸ਼ਨ ਸਰਦੁੱਲਾਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ 'ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ' ਦੇ ਸੱਦੇ 'ਤੇ ਬੱਸ ਸਟੈਂਡ ਰੈਲੀ ਤੇ ਰੋਸ ਮਾਰਚ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।