17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਬਾਪੂ ਤਰਸੇਮ ਸਿੰਘ ਦਾ ਨਸਰਾਲਾ 'ਚ ਹੋਵੇਗਾ ਭਰਵਾਂ ਸਵਾਗਤ

ਅਜੀਤ ਡੈਸਕ 06-06-2026
ਨਸਰਾਲਾ, 5 ਜੂਨ (ਸਤਵੰਤ ਸਿੰਘ ਥਿਆੜਾ)-ਅਕਾਲੀ ਦਲ ਵਾਰਸ ਪੰਜਾਬ ਦੇ ਤੇ ਉਨ੍ਹਾਂ ਦੀਆਂ ਹਮ ਖਿਆਲੀ ਜਥੇਬੰਦੀਆਂ ਵਲੋਂ ਨਸ਼ਿਆਂ ਦੇ ਵਿਰੱੁਧ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਐਮ. ਪੀ. ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦਾ ਅੱਡਾ ਨਸਰਾਲਾ ਵਿਖੇ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਜਿਸ ਦੀ ਜਾਣਕਾਰੀ ਪਾਰਟੀ ਦੇ ਆਗੂਆਂ ਸੁਖਵਿੰਦਰ ਸਿੰਘ ਨੂਰਾ ਪਿਆਲਾਂ, ਧਰਮਿੰਦਰ ਸਿੰਘ ਰਾਜਾ, ਕਰਮਜੀਤ ਸਿੰਘ ਪਿਆਲਾਂ, ਮਨਜੀਤ ਸਿੰਘ ਜੰਡਾ, ਲਵਦੀਪ ਸਿੰਘ, ਕੁਲਵਿੰਦਰ ਸਿੰਘ ਤੇ ਸੁਖਦੇਵ ਸਿੰਘ ਆਦਿ ਨੇ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦਿਨੋ ਦਿਨ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਅਕਾਲੀ ਦਲ ਵਾਰਸ ਪੰਜਾਬ ਵਲੋਂ ਹੋਰ ਜਥੇਬੰਦੀਆਂ ਨਾਲ ਰਲ ਕੇ 9 ਜੂਨ ਨੂੰ ਸਵੇਰੇ 11 ਵਜੇ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ, ਜਿਸ ਦੀ ਅਗਵਾਈ ਬਾਪੂ ਤਰਸੇਮ ਸਿੰਘ ਵਲੋਂ ਕੀਤੀ ਜਾਵੇਗੀ | ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਨੂੰ ਚਾਹੁਣ ਵਾਲੇ ਇਲਾਕੇ ਦੇ ਹੋਰ ਵੀ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਹੁਸ਼ਿਆਰਪੁਰ ਨੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 8 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਸੂਦ ਦੀ ਅਗਵਾਈ 'ਚ ਡਾ. ਹਰਪਾਲ ਰਾਜਸਥਾਨੀ ਭਾਜਪਾ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।