17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਧਾਇਕ ਘੁੰਮਣ ਨੇ ਪਿੰਡ ਜਲਾਲਚੱਕ ਵਿਚ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 06-06-2026
ਦਸੂਹਾ, 5 ਜੂਨ (ਕੌਸ਼ਲ)-ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਜਲਾਲਚੱਕ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਪਿੰਡ ਵਾਸੀਆਂ ਵਲੋਂ ਵਿਧਾਇਕ ਘੁੰਮਣ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਘੁੰਮਣ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਪਿੰਡ ਦੀ ਸਰਪੰਚ ਜਸਵੰਤ ਕੌਰ ਜਲਾਲਚੱਕ ਨੇ ਵਿਧਾਇਕ ਘੁੰਮਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਖੇਡ ਪਾਰਕ ਦੀ ਮੰਗ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ | ਇਸ ਮੌਕੇ ਪੰਚ ਸ਼ਿਵਾਨੀ ਚੰਦੇਲ, ਪੰਚ ਸੁਖਦੇਵ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਪ੍ਰਭਜੋਤ ਕੌਰ, ਤੇਜ਼ ਕੌਰ, ਕਾਂਤਾ ਦੇਵੀ, ਸੁੱਚਾ ਸਿੰਘ, ਬਲਵੀਰ ਕੌਰ, ਗੈਗਸਨ ਮਿਨਹਾਸ, ਸੁਖਦੇਵ ਫ਼ੌਜੀ, ਮੋਹਤਾ ਸਿੰਘ, ਬਲਾਕ ਪ੍ਰਧਾਨ ਅਮਨਦੀਪ ਸਿੰਘ ਅਤੇ ਨਿਰਮਲ ਸਿੰਘ ਢੱਡਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਲੇਬਰ ਵਿਭਾਗ ਦੇ ਦਫ਼ਤਰ 'ਚ ਕੋਈ ਅਧਿਕਾਰੀ ਨਾ ਹੋਣ 'ਤੇ ਲੇਬਰ ਪਾਰਟੀ ਨੇ ਸੇਵਾਦਾਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਹੁਸ਼ਿਆਰਪੁਰ ਨੇ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੂੰ 8 ਵਿਕਟਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।