17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸੇਵਾ ਮੁਕਤੀ ਸੰਬੰਧੀ ਸਮਾਗਮ

ਅਜੀਤ ਡੈਸਕ 06-06-2026
ਦਸੂਹਾ, 5 ਜੂਨ (ਭੁੱਲਰ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ 34 ਸਾਲਾਂ ਦੀ ਬੇਦਾਗ ਨੌਕਰੀ ਕਰਨ ਤੋਂ ਬਾਅਦ ਸੇਵਾ ਮੁਕਤ ਹੋਏ ਮੱਖਣ ਸਿੰਘ ਨੂੰ ਨਿੱਘੀ ਵਿਦਾਇਗੀ ਪਾਰਟੀ ਦੇਣ ਲਈ ਸਮਾਗਮ ਕਰਵਾਇਆ | ਇਸ ਮੌਕੇ ਉਨਾਂ ਨੂੰ ਸਟਾਫ ਵਲੋਂ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ ਤੇ ਉਨ੍ਹਾਂ ਵਲੋਂ ਨਿਭਾਈਆਂ ਗਈਆਂ ਸ਼ਾਨਦਾਰ ਸਭਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਮੈਨੇਜਿੰਗ ਕਮੇਟੀ ਦੇ ਮੈਨੇਜਰ ਐਡਵੋਕੇਟ ਵਿਜੇ ਕੁਮਾਰ ਬੱਸੀ ਨੇ ਕਿਹਾ ਕਿ ਸ੍ਰੀ ਮੱਖਣ ਸਿੰਘ ਬਹੁਤ ਹੀ ਮਿਹਨਤੀ ਤੇ ਸਾਊ ਸੁਭਾਅ ਦੇ ਮਾਲਕ ਹਨ | ਆਪਣੀ ਨੌਕਰੀ ਕਾਲ ਦੌਰਾਨ ਉਨ੍ਹਾਂ ਨੇ ਬੱਚਿਆਂ, ਅਧਿਆਪਕਾਂ ਤੇ ਸਕੂਲ ਮੈਨੇਜਮੈਂਟ ਨੂੰ ਪੂਰਾ ਸਹਿਯੋਗ ਦਿੱਤਾ | ਇਸ ਮੌਕੇ ਕਮੇਟੀ ਦੇ ਪ੍ਰਧਾਨ ਸਾਬਕਾ ਪਿ੍ੰਸੀਪਲ ਸਵਤੰਤਰ ਕੁਮਾਰ ਚੋਪੜਾ, ਸੈਕਟਰੀ ਓਮਕਾਰ ਨਾਥ ਰਲਹਨ, ਪਿ੍ੰਸੀਪਲ ਰਾਜੇਸ਼ ਗੁਪਤਾ, ਕੁਲਦੀਪ ਕੁਮਾਰ, ਸੁਮਿਤ ਚੋਪੜਾ, ਹੈਡਮਾਸਟਰ ਰਮੇਸ਼ ਜਸਵਾਲ, ਧਰਮਿੰਦਰ ਸਿੰਘ ਜਲੋਟਾ, ਸੱਤਜੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਾ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।