23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ-ਕੁਲਵੰਤ ਸਿੰਘ

ਅਜੀਤ ਡੈਸਕ 07-06-2026
ਹੁਸ਼ਿਆਰਪੁਰ, 6 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਕੁਲਵੰਤ ਸਿੰਘ ਤੇ ਡਿਪੂ ਹੁਸ਼ਿਆਰਪੁਰ ਪ੍ਰਧਾਨ ਰਮਿੰਦਰ ਸਿੰਘ, ਜਰਨਲ ਨਰਿੰਦਰ ਸਿੰਘ, ਗੁਰਭੇਜ ਸਿੰਘ ਚੇਅਰਮੈਨ ਹਰਜੀਤ ਸਿੰਘ, ਵਾਈਸ ਪ੍ਰਧਾਨ ਧਰਮਿੰਦਰ ਸਿੰਘ, ਕੈਸ਼ੀਅਰ ਗੁਰਬਾਜ਼ ਸਿੰਘ, ਸਲਾਹਕਾਰ ਰੁਪਿੰਦਰ ਸਿੰਘ ਵਲੋਂ ਬੀਤੇ ਕੱਲ੍ਹ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਆਪਣੇ ਰੁਜ਼ਗਾਰ ਦੀ ਖ਼ਾਤਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ 2600 ਅਪ੍ਰੈਂਟਸ਼ਿਪ ਲਾਈਨਮੈਨ ਯੂਨੀਅਨ ਦੇ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ 'ਚ ਨਿਖੇਧੀ ਕੀਤੀ | ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 2022 'ਚ ਬਦਲਾਵਾਂ ਦੇ ਨਾਂਅ ਹੇਠ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ਪਰ ਇਹ ਸਰਕਾਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ | ਉਨ੍ਹਾਂ ਕਿਹਾ ਕਿ ਲਾਈਨਮੈਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਰਕਾਰ ਪੁਲਿਸ ਤੋਂ ਡਾਂਗਾਂ ਨਾਲ ਕੁਟਵਾ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੌਜਵਾਨਾਂ 'ਤੇ ਲਾਠੀਚਾਰਜ ਕਰਨ ਦੀ ਬਜਾਏ ਉਨ੍ਹਾਂ ਨੂੰ ਰੁਜ਼ਗਾਰ ਦੇਵੇਂ ਤਾਂ ਜੋ ਉਨ੍ਹਾਂ ਨੂੰ ਧਰਨਿਆਂ ਲਈ ਮਜ਼ਬੂਰ ਨਾ ਹੋਣਾ ਪਵੇ |
ਪਿਛਲੀ ਖ਼ਬਰ ਹੱਕ ਮੰਗਦੇ ਨੌਜਵਾਨਾਂ 'ਤੇ ਡਾਂਗਾਂ ਮਾਰਨਾ ਪੰਜਾਬ ਸਰਕਾਰ ਦੀ ਕਾਇਰਤਾ-ਚੌਹਾਨ, ਗੁਰਾਇਆ ਅਗਲੀ ਖ਼ਬਰ ਖ਼ਰੀਦਦਾਰੀ ਕਰਨ ਆਏ ਵਿਅਕਤੀ ਦਾ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।