23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਸ਼ਵ ਵਾਤਾਵਰਨ ਦਿਵਸ ਮੌਕੇ ਸੇਂਟ ਸੋਲਜਰ ਸਕੂਲ 'ਚ ਬੂਟੇ ਲਗਾਏ

ਅਜੀਤ ਡੈਸਕ 07-06-2026
ਹੁਸ਼ਿਆਰਪੁਰ, 6 ਜੂਨ (ਬਲਜਿੰਦਰਪਾਲ ਸਿੰਘ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਵਿਸ਼ੇਸ਼ ਬੂਟੇ ਲਗਾਉਣ ਮੁਹਿੰਮ ਦਾ ਆਯੋਜਨ ਕੀਤਾ | ਸਕੂਲ ਦੇ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਸਕੂਲ ਕੈਂਪਸ 'ਚ ਵੱਖ-ਵੱਖ ਕਿਸਮ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ | ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ, ਸਫ਼ਾਈ ਤੇ ਹਰਿਆਵਲੀ ਦੇ ਮਹੱਤਵ ਬਾਰੇ ਜਾਗਰੂਕ ਕੀਤਾ | ਸਾਰਿਆਂ ਨੇ ਬੂਟਿਆਂ ਦੀ ਨਿਯਮਿਤ ਦੇਖਭਾਲ ਕਰਨ ਤੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦਾ ਸੰਕਲਪ ਲਿਆ | ਪਿ੍ੰ. ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਅਤੇ ਵਾਤਾਵਰਨ ਸੰਤੁਲਨ ਬਣਾਈ ਰੱਖਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਕੁਦਰਤ ਦੀ ਸੰਭਾਲ ਸਾਡਾ ਮੁੱਢਲਾ ਫ਼ਰਜ਼ ਹੈ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਮੀਟਿੰਗ ਭਲਕੇ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਵਲੋਂ 'ਆਪ' ਹਲਕਾ ਇੰਚਾਰਜ ਦੇ ਘਰ ਮੂਹਰੇ ਧਰਨਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।