27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਥ ਸੇਵਕ ਜਥਾ ਦੁਆਬਾ ਵਲੋਂ ਜੂਨ, 1984 ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਨਵਾਂਸ਼ਹਿਰ ਵਿਖੇ ਅੱਜ

ਅਜੀਤ ਡੈਸਕ 07-06-2026
ਗੜ੍ਹਸ਼ੰਕਰ, 6 ਜੂਨ (ਧਾਲੀਵਾਲ)-ਪੰ ਥ ਸੇਵਕ ਜਥਾ ਦੁਆਬਾ ਵਲੋਂ ਤੀਜਾ ਘੱਲੂਘਾਰਾ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ 7 ਜੂਨ ਨੂੰ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਪੰਥ ਸੇਵਕ ਜਥਾ ਦੁਆਬਾ ਦੇ ਮੀਡੀਆ ਇੰਚਾਰਜ ਭਾਈ ਸਤਨਾਮ ਸਿੰਘ ਭਾਰਾਪੁਰ ਨੇ ਸਮਾਗਮ 'ਚ ਸੰਗਤਾਂ ਦੀ ਸ਼ਮੂਲੀਅਤ ਲਈ ਇਲਾਕੇ ਦੇ ਪਿੰਡ ਬੋੜਾ, ਘਾਗੋਂ ਰੋੜਾਂਵਾਲੀ, ਭੰਮੀਆਂ, ਗੋਗੋਂ, ਮਹਿਤਾਬਪੁਰ, ਚੌਹੜਾ, ਗੜ੍ਹੀ ਮੱਟੋਂ, ਖ਼ਾਨਪੁਰ, ਚੱਕ ਗੁੱਜਰਾਂ ਤੇ ਹੋਰ ਵੱਖ-ਵੱਖ ਪਿੰਡਾਂ 'ਚ ਪਹੰੁਚ ਕੇ ਸੰਗਤਾਂ ਨੂੰ ਸਮਾਗਮ ਵਿਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਮੁੱਖ ਬੁਲਾਰੇ ਭਾਈ ਮਨਧੀਰ ਸਿੰਘ ਹੋਣਗੇ ਤੇ ਭਾਈ ਜੋਗਾ ਸਿੰਘ ਢਾਹਾਂ ਕਲੇਰਾਂ ਵਾਲਿਆਂ ਵਲੋਂ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਐੱਸ.ਆਈ.ਆਰ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਐਤਵਾਰ ਨੂੰ ਲੱਗਣਗੇ ਸਪੈਸ਼ਲ ਕੈਂਪ ਅਗਲੀ ਖ਼ਬਰ ਨਗਰ ਕੌਂਸਲ ਸ਼ਾਮਚੁਰਾਸੀ ਦੀਆਂ ਚੋਣਾਂ ਸੰਬੰਧੀ ਰਿਹਰਸਲ ਅੱਜ ਤੇ 10 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।