29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸਾਲਾਨਾ ਸਮਾਗਮ ਅੱਜ–ਭਾਈ ਦਿਲਬਾਗ ਸਿੰਘ ਮੰਝਪੁਰ

ਅਜੀਤ ਡੈਸਕ 07-06-2026
ਐਮਾਂ ਮਾਂਗਟ, 6 ਜੂਨ (ਗੁਰਾਇਆ)-ਨਰਾਇਣ ਕੁਟੀਆ ਨਗਰ ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 7 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਲੜੀ ਵਾਰ ਸਪੂਰਨਤਾਈ ਦੇ ਭੋਗ ਸਵੇਰੇ ਅੰਮਿ੍ਤ ਵੇਲੇ ਪੈਣਗੇ ਉਪਰੰਤ ਖੁੱਲੇ੍ਹ ਪੰਡਾਲਾਂ 'ਚ 8 ਵਜੇ ਤੋਂ ਲੈ ਕੇ 11 ਵਜੇ ਤੱਕ ਮਹਾਨ ਕੀਰਤਨ ਦੀਵਾਨ ਸਜਣਗੇ, ਜਿਸ 'ਚ ਬਾਹਰੋਂ ਆਏ ਮਹਾਂਪੁਰਖ ਆਪਣੇ ਸਮੇਂ ਅਨੁਸਾਰ ਹਾਜ਼ਰੀ ਭਰਨਗੇ ਅਤੇ ਉਪਰੰਤ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲੇ ਛੇਵੀਂ ਪਾਤਸ਼ਾਹੀ ਦੇ ਜੀਵਨ ਫ਼ਲਸਫ਼ੇ 'ਤੇ ਚਾਨਣਾ ਪਾਉਂਦੇ ਹੋਏ ਬਹੁਤੀ ਕੀਮਤੀ ਪ੍ਰਵਚਨਾਂ ਰਾਹੀ ਸਤਿਗੁਰੂ ਦੀ ਪਾਵਨ ਪਵਿੱਤਰ ਗੁਰਬਾਣੀ ਨਾਲ ਜੋੜ ਕੇ ਸੰਗਤ ਨੂੰ ਨਿਹਾਲ ਕਰਨਗੇ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਹਾਨ ਸਮਾਗਮ ਨੂੰ ਮੁੱਖ ਰੱਖਦੇ ਹੋਏ ਪ੍ਰਬੰਧਕਾਂ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਜਿਥੇ ਵੀ ਸੇਵਾਦਾਰਾਂ ਦੀਆਂ ਡਿਊਟੀ ਲਗਾਈਆਂ ਗਈ ਹਨ ਸਭ ਨੇ ਆਪਣੀ ਸੇਵਾਵਾਂ ਸੰਭਾਲ ਲਈਆਂ ਹਨ | ਉਨ੍ਹਾਂ ਸਰਬ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਮਹਾਨ ਕੀਰਤਨ ਦਰਬਾਰ ਵਿਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲਾ ਕਰੋ | ਇਹ ਅਸਥਾਨ ਉੱਚੀ ਬੱਸੀ ਤੋਂ ਲਹਿੰਦੇ ਪਾਸੇ 4 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਹਿ ਨੰਗਲ 'ਚ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਪ੍ਰੋ. ਮੁਲਤਾਨੀ ਨੇ ਅੰਡਰ ਗਰਾਊਾਡ ਪੈ ਰਹੀ ਪਾਈਪ ਲਾਈਨ ਦੇ ਕੰਮ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।