29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਵਿਧਾਇਕ ਘੁੰਮਣ ਵਲੋਂ ਪਿੰਡ ਬਹਿ ਨੰਗਲ 'ਚ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 07-06-2026
ਤਲਵਾੜਾ, 6 ਜੂਨ (ਮਹਿਤਾ)-ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਕਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਨੰਗਲ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ | ਇਸ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਐਡ. ਘੁੰਮਣ ਨੇ ਕਿਹਾ ਕਿ ਲੋਕਾਂ ਦੀ ਵੱਡੀ ਮੰਗ ਪੂਰੀ ਹੋਣ ਜਾ ਰਹੀ ਹੈ | ਇਸ ਮੌਕੇ ਸਰਪੰਚ ਸ਼ੋਭਾ ਰਾਣੀ, ਪੰਚ ਕਪਿਲ ਦੇਵ, ਪੰਚ ਲਲਿਤ ਕੁਮਾਰ, ਪੰਚ ਸੀਮਾ ਦੇਵੀ, ਪੰਚ ਅਸ਼ੋਕ ਕੁਮਾਰ, ਅਵਤਾਰ ਸਿੰਘ ਡਾ. ਸੰਜੀਵ ਕੁਮਾਰ, ਸਰਪੰਚ ਸੁਭਾਸ਼, ਸਰਪੰਚ ਜਤਿੰਦਰ, ਉਪ ਚੇਅਰਮੈਨ ਜਰਨੈਲ ਸਿੰਘ, ਐਸ. ਐਮ. ਓ. ਸਵਿਤਾ ਰਾਣਾ, ਐਸ. ਐਮ. ਓ. ਹਰਵਿੰਦਰ ਸਿੰਘ, ਸਰਪੰਚ ਨਰਿੰਦਰ, ਸਰਪੰਚ ਬਲਵਿੰਦਰ, ਸਰਪੰਚ ਨਰਿੰਦਰ, ਸਰਪੰਚ ਅਸ਼ੋਕ ਕੁਮਾਰ, ਸਰਪੰਚ ਜਨਮਜੀਤ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੁਮਾਰ, ਮਹਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਗੌਤਮ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੂਬਾਈ ਮੁਕਾਬਲਿਆਂ 'ਚ ਬਾਬਾ ਬੁੱਢਾ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸਾਲਾਨਾ ਸਮਾਗਮ ਅੱਜ–ਭਾਈ ਦਿਲਬਾਗ ਸਿੰਘ ਮੰਝਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।