29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੂਬਾਈ ਮੁਕਾਬਲਿਆਂ 'ਚ ਬਾਬਾ ਬੁੱਢਾ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਅਜੀਤ ਡੈਸਕ 07-06-2026
ਅੱਡਾ ਸਰਾਂ, 6 ਜੂਨ (ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਸਰਾਂ ਦੀ ਹੋਣਹਾਰ ਵਿਦਿਆਰਥਣ ਪ੍ਰਭਜੋਤ ਕੌਰ ਨੇ ਸੂਬਾਈ ਵੁਸ਼ੂ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ ਹੈ | ਪ੍ਰਧਾਨ ਪਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਜੇਤੂ ਵਿਦਿਆਰਥਣ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਸ ਨੂੰ ਹੋਰ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਹੋਣਹਾਰ ਵਿਦਿਆਰਥਣ ਨੇ ਬਠਿੰਡਾ ਵਿਚ ਹੋਈ 28ਵੀਂ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ 48 ਕਿੱਲੋ ਭਾਰ ਵਰਗ ਵਿਚ ਸੋਨ ਤਗਮਾ ਜਿੱਤਿਆ ਹੈ | ਇਸ ਮੌਕੇ ਡੀ. ਪੀ. ਅਵਤਾਰ ਸਿੰਘ, ਡੀ. ਪੀ. ਵਿਜੇ ਕੁਮਾਰ, ਲੈਕਚਰਾਰ ਹਰਜੀਤ ਸਿੰਘ, ਅਰਸ਼ਪ੍ਰੀਤ ਕੌਰ, ਨਵਦੀਪ ਕੌਰ, ਕੁਲਵਿੰਦਰ ਕੌਰ, ਅੰਜੂ ਬਾਲਾ ਤੇ ਮਨਪ੍ਰੀਤ ਕੌਰ ਨੇ ਵੀ ਪ੍ਰਭਜੋਤ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਪਵਨ ਆਦੀਆ ਵਲੋਂ ਚੋਣ ਪ੍ਰਚਾਰ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬਹਿ ਨੰਗਲ 'ਚ ਹੈਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।