25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਐਡਵੋਕੇਟ ਧਾਮੀ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਮੀਟਿੰਗ

ਅਜੀਤ ਡੈਸਕ 08-06-2026

ਸ਼ਾਮਚੁਰਾਸੀ, 7 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਕਸਬਾ ਸ਼ਾਮਚੁਰਾਸੀ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਬਾਹਦ ਦੇ ਪ੍ਰਬੰਧਾਂ ਹੇਠ ਕੀਤੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਲਈ ਉਮੀਦਵਾਰਾਂ ਨੂੰ ਬਹੁਮਤ ਵਿਚ ਜਿਤਾਉਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਚ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਮੌਕੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਆਖਿਆ ਕਿ ਹਲਕੇ ਦੇ ਲੋਕ ਮੌਜੂਦਾ ਸਿਆਸੀ ਹਾਲਤਾਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਅਕਾਲੀ ਦਲ ਦੀਆਂ ਵਿਕਾਸ ਪੱਖੀ ਨੀਤੀਆਂ 'ਤੇ ਮੋਹਰ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ | ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਵਿਚ ਜੁਟਣ ਤੇ ਹਰ ਇਕ ਵੋਟਰ ਤੱਕ ਪਹੁੰਚ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਸੀਨੀਅਰ ਅਕਾਲੀ ਅਮਰੀਕ ਸਿੰਘ ਭਾਗੋਵਾਲ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾਂ, ਨਰਿੰਦਰ ਸਿੰਘ, ਅਸ਼ਵਨੀ ਕੁਮਾਰ, ਜਸਵੀਰ ਸਿੰਘ, ਗੁਰਪ੍ਰੀਤ ਕੌਰ, ਇੰਦਰਜੀਤ ਸਿੰਘ, ਸੁਖਪਾਲ ਸਿੰਘ ਧੂਤ, ਪਿ੍ੰ. ਹਰਜਿੰਦਰ ਸਿੰਘ, ਬੰਟੀ ਸ਼ਾਮਚੁਰਾਸੀ, ਮਨਪ੍ਰੀਤ ਸਿੰਘ ਮੱਲ੍ਹੀ, ਮਨਵਿੰਦਰ ਸਿੰਘ ਸੂਚ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਨਵੀਂ ਬਣ ਰਹੀ ਆਕਸੀਜਨ ਦੀ ਫ਼ੈਕਟਰੀ 'ਚ ਹੋਈ 4 ਸਾਲਾ ਬੱਚੀ ਦੀ ਮੌਤ, ਪ੍ਰਸ਼ਾਸਨ ਨੇ ਧਾਰੀ ਚੱੁਪ ਅਗਲੀ ਖ਼ਬਰ ਕੋਚ ਅਲੀ ਹਸਨ ਯਾਦਗਾਰੀ ਨਾਈਟ ਫੁੱਟਬਾਲ ਟੂਰਨਾਮੈਂਟ 'ਚ ਪਿੰਡ ਨੰਗਲ ਕਲਾਂ ਬਣਿਆ ਚੈਂਪੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।