ਦਸੂਹਾ/ਗੜ੍ਹਦੀਵਾਲਾ, 7 ਜੂਨ (ਭੁੱਲਰ/ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਜੂਨ 1984 ਦੇ ਮਹਾਨ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਅੰਦਰ ਸਜਾਏ ਜਾ ਰਹੇ 8 ਰੋਜ਼ਾ ਦੀਵਾਨਾ ਦੇ 6ਵੇਂ ਦਿਨ ਉਚੇਚੇ ਤੌਰ 'ਤੇ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਭਾਈ ਰਣਜੀਤ ਸਿੰਘ ਖ਼ਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ | ਉਨ੍ਹਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਗੁਰਸਿੱਖੀ 'ਚ ਪ੍ਰਪੱਕ ਹੋ ਕੇ ਗੁਰੂ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਵਾਸਤੇ ਪ੍ਰੇਰਨਾ ਦਿੱਤੀ | ਉਨ੍ਹਾਂ ਜੂਨ 1984 ਦੇ ਮਹਾਨ ਸ਼ਹੀਦ ਸਿੰਘਾਂ ਅਤੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਕਰਵਾਏ | ਇਸ 8 ਰੋਜ਼ਾ ਗੁਰਮਤਿ ਸਮਾਗਮ ਦੀ ਸ਼ਲਾਘਾ ਕੀਤੀ | ਇਸ ਮੌਕੇ ਭਾਈ ਜਸਬੀਰ ਸਿੰਘ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, ਭਾਈ ਵਰਿੰਦਰ ਸਿੰਘ ਖੱਖ, ਕਵੀਸ਼ਰ ਗਿਆਨੀ ਕੇਵਲ ਸਿੰਘ ਮਹਿਤਾ, ਵਿਦਵਾਨ ਢਾਡੀ ਗਿਆਨੀ ਪ੍ਰੇਮ ਸਿੰਘ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ ਵਾਲਿਆਂ ਨੇ ਕੀਰਤਨ ਕੀਤਾ ਅਤੇ ਸ਼ਹੀਦਾਂ ਦੇ ਜੀਵਨ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਭਾਈ ਸਰਬਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਠੱਕਰਵਾਲ ਵਾਲਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ ਸਾਬਕਾ ਐਸ. ਐਮ. ਓ. ਡਾ. ਹਰਜੀਤ ਸਿੰਘ ਸਾਇਕੈਰਿਸਟ, ਡਾ. ਕਰਨ ਵੀਰ ਸਿੰਘ, ਹੈੱਡ ਮਾਸਟਰ ਗੁਰਦੇਵ ਸਿੰਘ, ਮਾਤਾ ਕਰਮਜੀਤ ਕੌਰ ਰਮਦਾਸਪੁਰ, ਪਿ੍ੰਸੀਪਲ ਰਸਪਾਲ ਕੌਰ, ਸੁਪਰਵਾਈਜ਼ਰ ਤੇਜਿੰਦਰ ਕੌਰ ਸਮਰਾ, ਡਾ. ਹਰਮਿੰਦਰ ਸਿੰਘ ਸਹਿਜ, ਖੁਸ਼ਵੰਤ ਸਿੰਘ ਸੋਹਲਪੁਰ ਜ਼ਿਲ੍ਹਾ ਪ੍ਰਧਾਨ ਪੰਥਕ ਅਕਾਲੀ ਲਹਿਰ, ਜਸਵਿੰਦਰ ਸਿੰਘ ਸੈਫ, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਅੰਮਿ੍ਤ ਪਾਲ ਸਿੰਘ, ਗੁਰਸਾਗਰ ਸਿੰਘ, ਪ੍ਰਭਦੀਪ ਸਿੰਘ, ਸ਼ਰਨਜੀਤ ਸਿੰਘ, ਸ਼ੌਕੀਨ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ, ਸੁਖਬੀਰ ਸਿੰਘ, ਡਾਕਟਰ ਕਰਮਵੀਰ ਸਿੰਘ, ਮਨਜੋਤ ਸਿੰਘ, ਦਲਜੀਤ ਸਿੰਘ, ਪਵਿੱਤਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ, ਗੁਰਬਚਨ ਸਿੰਘ, ਹਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਯੁਵਰਾਜ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ, ਦਲਜੀਤ ਸਿੰਘ ਕਾਕੂ, ਚੰਨਪ੍ਰੀਤ ਸਿੰਘ, ਕਰਨੈਲ ਸਿੰਘ ਸੋਢੀ, ਸਤਿੰਦਰ ਸਿੰਘ, ਸੱਤਦੇਵ ਸਿੰਘ, ਨਾਮਦੇਵ ਸਿੰਘ, ਪ੍ਰਭਜੋਤ ਸਿੰਘ, ਭੁਪਿੰਦਰ ਸਿੰਘ, ਮਨਿੰਦਰ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ, ਹਰਕੀਰਤ ਸਿੰਘ, ਬਲਰਾਜ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਸੰਗਤਾਂ ਗੁਰਸਿੱਖੀ 'ਚ ਪ੍ਰਪੱਕ ਹੋ ਕੇ ਗੁਰੂ ਦੇ ਦੱਸੇ ਹੋਏ ਮਾਰਗ 'ਤੇ ਚੱਲਣ-ਜਥੇਦਾਰ ਰਣਜੀਤ ਸਿੰਘ
ਅਜੀਤ ਡੈਸਕ
08-06-2026