25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਯੁਸ਼ਮਾਨ ਅਰੋਗਿਆ ਕੇਂਦਰ ਮੱਕੋਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 08-06-2026
ਪੱਸੀ ਕੰਢੀ, 7 ਜੂਨ (ਜਗਤਾਰ ਸਿੰਘ ਰਜਪਾਲਮਾ)-ਆਯੁਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਨ ਦੇ ਸਕਦੇ ਹਾਂ | ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਸੀ. ਐਚ. ਓ. ਹਰਕਿਰਤ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ | ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਸੀ. ਐਚ. ਓ. ਹਰਕਿਰਤ ਸਿੰਘ, ਕਮਲੇਸ਼ ਦੇਵੀ ਏ. ਐਨ. ਐਮ., ਜੋਤੀ ਸ਼ਰਮਾ, ਕਿ੍ਸ਼ਨਾ ਦੇਵੀ, ਰੀਨਾ ਕੁਮਾਰੀ, ਅਨੀਤਾ ਕੁਮਾਰੀ, (ਆਸ਼ਾ ਵਰਕਰ) ਪ੍ਰਮਲਾ ਦੇਵੀ, ਸੁਨੀਤਾ ਦੇਵੀ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਬਰਸੀ ਸਮਾਗਮ ਕੱਲ੍ਹ ਅਗਲੀ ਖ਼ਬਰ ਬੇਸਹਾਰਾ ਗਊਆਂ ਕੂੜਾ ਖਾਣ ਲਈ ਮਜਬੂਰ, ਸਰਕਾਰ ਵਸੂਲ ਰਹੀ ਹੈ ਕਰੋੜਾਂ ਦਾ ਗਊ ਸੈਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।