28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਲਵਪ੍ਰੀਤ ਕਤਲ ਕਾਂਡ 'ਚ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ-ਖਹਿਰਾ

ਅਜੀਤ ਡੈਸਕ 08-06-2026
ਟਾਂਡਾ ਉੜਮੁੜ, 7 ਜੂਨ (ਦੀਪਕ ਬਹਿਲ)-ਸੀਨੀਅਰ ਕਾਂਗਰਸੀ ਆਗੂ ਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਕੋਦਰ ਦੇ ਪਿੰਡ ਬੰਗੀਵਾਲ ਦੇ 22 ਸਾਲਾ ਦਲਿਤ ਨੌਜਵਾਨ ਲਵਪ੍ਰੀਤ ਸਿੰਘ ਉਰਫ਼ ਲੱਭਾ ਦੀ ਪੁਲਿਸ ਕਾਰਵਾਈ ਦੌਰਾਨ ਹੋਈ ਦਰਦਨਾਕ ਮੌਤ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਗੋਲੀ ਚਲਾਉਣ ਵਾਲੇ ਸਾਰੇ ਪੁਲਿਸ ਅਫ਼ਸਰਾਂ ਤੇ ਕਰਮਚਾਰੀਆਂ ਖ਼ਿਲਾਫ਼ ਤੁਰੰਤ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ | ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗੰਭੀਰ ਮਾਮਲੇ ਦਾ ਸੁਓ ਮੋਟੋ ਨੋਟਿਸ ਲੈ ਕੇ ਇਕ ਨਿਰਪੱਖ ਨਿਆਇਕ ਜਾਂਚ ਯਕੀਨੀ ਬਣਾਉਣ | ਖਹਿਰਾ ਨੇ 'ਅਜੀਤ' ਨਾਲ ਗੱਲ ਕਰਦੇ ਕਿਹਾ ਕਿ ਲਵਪ੍ਰੀਤ ਦੀ ਮੌਤ ਨਾਲ ਜੁੜੇ ਤੱਥ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਪੁਲਿਸ ਨੂੰ ਮਿਲੀ ਬੇਲਗ਼ਾਮ ਖੁੱਲ੍ਹ ਅਤੇ ਜਵਾਬਦੇਹੀ ਦੀ ਘਾਟ ਨੂੰ ਬੇਨਕਾਬ ਕਰਦੇ ਹਨ | ਕਾਂਗਰਸੀ ਵਿਧਾਇਕ ਨੇ ਕਿਹਾ ਕਿ ਘਟਨਾ ਨਾਲ ਸੰਬੰਧਿਤ ਵੀਡੀਓਜ਼ ਸਾਹਮਣੇ ਆਉਣ ਤੇ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੇ ਵੀ ਇਸ ਮਾਮਲੇ ਦੀ ਨਿਆਇਕ ਨਿਗਰਾਨੀ ਹੇਠ ਜਾਂਚ ਦੀ ਲੋੜ ਨੂੰ ਹੋਰ ਮਜ਼ਬੂਤ ਕੀਤਾ ਹੈ | ਪਿੰਡ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵਲੋਂ ਵੀ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਲੋਕਾਂ ਨੂੰ ਬੂਟੇ ਲਗਾਉਣ ਲਈ ਵਣ ਵਿਭਾਗ ਨੇ ਕੀਤਾ ਪ੍ਰੇਰਿਤ ਅਗਲੀ ਖ਼ਬਰ ਤੇਜਸਵੀਰ ਸਿੰਘ ਦਾ ਹੁਸ਼ਿਆਰਪੁਰ 'ਚ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।