28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਲੋਕਾਂ ਨੂੰ ਬੂਟੇ ਲਗਾਉਣ ਲਈ ਵਣ ਵਿਭਾਗ ਨੇ ਕੀਤਾ ਪ੍ਰੇਰਿਤ

ਅਜੀਤ ਡੈਸਕ 08-06-2026
ਤਲਵਾੜਾ, 7 ਜੂਨ (ਮਹਿਤਾ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਤਲਵਾੜਾ ਖੇਤਰ ਦੇ ਬਰਿੰਦਾਵਣ ਜੰਗਲ ਵਿਖੇ ਵਣ ਵਿਭਾਗ ਵਲੋਂ ਵਿਸ਼ੇਸ਼ ਪੌਦਾ ਰੋਪਣ ਮੁਹਿੰਮ ਚਲਾਈ ਗਈ | ਇਸ ਮੌਕੇ ਵਣ ਮੰਡਲ ਤਲਵਾੜਾ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਸਮਾਜ ਸੇਵੀ ਸੰਗਠਨਾਂ ਦੇ ਮੈਂਬਰਾਂ ਨੇ ਮਿਲ ਕੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ ਅਤੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕੀਤਾ | ਸਮਾਗਮ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਅੱਜ ਪੂਰਾ ਵਿਸ਼ਵ ਪ੍ਰਦੂਸ਼ਣ, ਜੰਗਲਾ ਦੀ ਕਟਾਈ ਅਤੇ ਗਲੋਬਲ ਵਾਰਮਿੰਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ | ਇਨ੍ਹਾਂ ਚੁਨੌਤੀਆਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ | ਇਸ ਮੌਕੇ ਮਹਾਵੀਰ ਸਿੰਘ ਜਕੋਵਾਲ ਆਈ. ਐਫ. ਐਸ. ਸੀ. ਸੀ. ਐਫ. ਹਿਲਜ, ਅੰਜਨ ਸਿੰਘ ਵਣ ਅਫ਼ਸਰ ਦਸੂਹਾ, ਦਲਜੀਤ ਕੁਮਾਰ, ਰੀਤ ਮਹਿੰਦਰ ਸਿੰਘ ਅਤੇ ਕੁਲਜਿੰਦਰ ਸਿੰਘ ਰੇਂਜ ਅਫ਼ਸਰ ਤਲਵਾੜਾ-1, ਤਲਵਾੜਾ-2 ਅਤੇ ਬਡਲਾ ਸਮੇਤ ਸਮੂਹ ਸਟਾਫ਼ ਦੀ ਰਹਿਨੁਮਾਈ ਹੇਠ ਪੌਦਾ ਰੋਪਣ ਕੀਤਾ | ਸਮਾਗਮ ਦੇ ਅੰਤ 'ਚ ਹਾਜ਼ਰ ਲੋਕਾਂ ਨੇ ਵਾਤਾਵਰਨ ਦੀ ਰੱਖਿਆ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਲਗਾਏ ਬੂਟਿਆਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਸੰਬੰਧੀ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਲਵਪ੍ਰੀਤ ਕਤਲ ਕਾਂਡ 'ਚ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।