28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਅਨੇਕਾਂ ਕਾਂਗਰਸੀ ਤੇ ਅਕਾਲੀ ਆਗੂ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਉਸ ਸਮੇਂ ਕਾਂਗਰਸ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੋਹਨ ਲਾਲ ਪਹਿਲਵਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਜੀਵ ਕੁਮਾਰ ਦੁਆ ਆਪਣੇ ਸਾਥੀਆਂ ਸਮੇਤ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਮੋਹਨ ਲਾਲ ਪਹਿਲਵਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੰਜੀਵ ਕੁਮਾਰ ਦੂਆ ਉਨ੍ਹਾਂ ਦਾ ਸਵਾਗਤ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਾਰਟੀ ਦਾ ਗਰਾਫ਼ ਦਿਨੋਂ ਦਿਨ ਉੱਚਾ ਹੋ ਰਿਹਾ ਹੈ ਅਤੇ ਲੋਕ ਹੋਰਨਾਂ ਪਾਰਟੀਆਂ ਨੂੰ ਛੱਡ ਕੇ 'ਆਪ' 'ਤੇ ਵਿਸ਼ਵਾਸ ਦਿਖਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੋਹਨ ਲਾਲ ਪਹਿਲਵਾਨ ਤੇ ਸੰਜੀਵ ਕੁਮਾਰ ਦੁਆ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ ਅਤੇ ਇਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਪਾਰਟੀ 'ਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ |
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਪਿੰਡ ਬਜਵਾੜਾ 'ਚ ਓਟ ਕਲੀਨਿਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।