28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਿਵਲ ਹਸਪਤਾਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 08-06-2026
ਗੜ੍ਹਸ਼ੰਕਰ, 7 ਜੂਨ (ਧਾਲੀਵਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੈ ਬਸਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵਾਤਾਵਰਨ ਦੀ ਸੰਭਾਲ ਅਤੇ ਸਫ਼ਾਈ ਪ੍ਰਤੀ ਵਚਨਬੱਧਤਾ ਪ੍ਰਗਟ ਕੀਤੀ | ਡਾ. ਅਜੈ ਬਸਰਾ ਨੇ ਹਸਪਤਾਲ ਕੈਂਪਸ ਵਿਚ ਵੱਖ-ਵੱਖ ਕਿਸਮ ਦੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ ਅਤੇ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਦੀ ਬੱਚਤ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਹੈ | ਇਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਨ ਹੀ ਤੰਦਰੁਸਤ ਅਤੇ ਖ਼ੁਸ਼ਹਾਲ ਜੀਵਨ ਹੀ ਬੁਨਿਆਦ ਹੈ |
ਪਿਛਲੀ ਖ਼ਬਰ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।