ਹੁਸ਼ਿਆਰਪੁਰ, 7 ਜੂਨ (ਨਰਿੰਦਰ ਸਿੰਘ ਬੱਡਲਾ)-ਪੰਜਾਬ ਹਿਤੈਸ਼ੀ ਲੋਕ (ਪਹਿਲ) ਦੇ ਕੌਮੀ ਪ੍ਰਧਾਨ ਤਰਸੇਮ ਸਿੰਘ ਜੱਸੋਵਾਲ ਸਾਬਕਾ ਡੀ. ਐਮ. ਲੀਡ ਬੈਂਕ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਕੋਰ ਫੋਰਮ ਦਾ ਮੈਂਬਰ ਨਿਯੁਕਤੀ ਕਰਨ 'ਤੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਕਰਵਾਏ ਸਮਾਗਮ ਦੌਰਾਨ 'ਪਹਿਲ' ਦੇ ਚੇਅਰਮੈਨ ਪਰਮਜੀਤ ਸਿੰਘ ਕਾਲੂਵਾਹਰ, ਜਸਵੀਰ ਸਿੰਘ ਪਰਮਾਰ, ਦਵਿੰਦਰ ਸਿੰਘ ਗੇਰਾ, ਲੈਕ: ਜਰਨੈਲ ਸਿੰਘ, ਗੁਰਕੀਰਤ ਸਿੰਘ ਢਿੱਲੋਂ, ਫਕੀਰ ਸਿੰਘ ਸਹੋਤਾ, ਰਸ਼ਪਾਲ ਸਿੰਘ ਗੜ੍ਹਦੀਵਾਲਾ ਨੇ ਕਿਹਾ ਕਿ ਸੰਸਥਾ 'ਪਹਿਲ' ਦੇ ਪ੍ਰਧਾਨ ਤਰਸੇਮ ਸਿੰਘ ਜੱਸੋਵਾਲ ਪਿਛਲੇ 25 ਸਾਲਾਂ ਤੋਂ ਇਮਾਨਦਾਰੀ ਨਾਲ ਸਮਾਜ ਸੇਵਾ 'ਚ ਲੱਗੇ ਹੋਏ ਹਨ, ਜਿਸ ਸਦਗਾ ਉਨ੍ਹਾਂ ਦੀ ਉਕਤ ਨਿਯੁਕਤੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦਾ ਮਾਣ ਵਧਿਆ ਹੈ | ਇਸ ਮੌਕੇ ਪੁਰੇਵਾਲ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹੇ 'ਚ ਮਨੁੱਖੀ ਅਧਿਕਾਰਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੋਰ ਫੋਰਮ ਦੇ ਸਾਰੇ ਮੈਂਬਰ ਆਨਰੇਰੀ ਸੇਵਾਵਾਂ ਨਿਭਾਉਣਗੇ |