29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਟੂਰਨਾਮੈਂਟ ਕਰਵਾਉਣ ਸੰਬੰਧੀ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਦੀ ਮੀਟਿੰਗ

ਅਜੀਤ ਡੈਸਕ 08-06-2026
ਮਾਹਿਲਪੁਰ, 7 ਜੂਨ (ਰਜਿੰਦਰ ਸਿੰਘ)-ਫੁੱਟਬਾਲ ਟੂਰਨਾਮੈਂਟ ਕਰਵਾਉਣ ਸੰਬੰਧੀ ਸੰਤ ਬਾਬਾ ਹਰੀ ਸਿੰਘ ਫੁੱਟਬਾਲ ਕਲੱਬ ਮਾਹਿਲਪੁਰ ਦੀ ਮੀਟਿੰਗ ਮਾਹਿਲਪੁਰ ਵਿਖੇ ਕਲੱਬ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਦੀ ਅਗਵਾਈ 'ਚ ਹੋਈ | ਇਸ ਮੌਕੇ ਕਲੱਬ ਪ੍ਰਧਾਨ ਹਰਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਕਲੱਬ ਵਲੋਂ ਸਮੂਹ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਤੇ ਸਕੂਲ ਕਾਲਜ ਪੱਧਰੀ ਫੁੱਟਬਾਲ ਟੂਰਨਾਮੈਂਟ ਜੁਲਾਈ ਦੇ ਪਹਿਲੇ ਹਫ਼ਤੇ ਤੋਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਟੂਰਨਾਮੈਂਟ 'ਚ ਮਸ਼ਹੂਰ ਪਿੰਡਾਂ ਦੀਆਂ 16 ਅਤੇ ਕਾਲਜ ਤੇ ਸਕੂਲ ਅਕੈਡਮੀਆਂ ਦੀਆਂ 12 ਟੀਮਾਂ ਭਾਗ ਲੈਣਗੀਆਂ | ਇਸ ਮੌਕੇ ਮੀਤ ਪ੍ਰਧਾਨ ਜ਼ੈਲਦਾਰ ਗੁਰਿੰਦਰ ਸਿੰਘ ਬੈਂਸ, ਪਿ੍ੰ. ਸੁਖਇੰਦਰ ਸਿੰਘ ਮਿਨਹਾਸ, ਬੰਤ ਸਿੰਘ ਬੈਂਸ, ਨੰਬਰਦਾਰ ਦਵਿੰਦਰ ਸਿੰਘ, ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ, ਅਸ਼ੋਕ ਕੁਮਾਰ ਰਾਣਾ, ਜਥੇਦਾਰ ਇਕਬਾਲ ਸਿੰਘ ਖੇੜਾ, ਪਿ੍ੰ. ਇੰਦਰਜੀਤ ਸਿੰਘ ਬੈਂਸ, ਗੁਰਦਿਆਲ ਸਿੰਘ ਬੈਂਸ, ਇੰਜੀ.ਤਰਲੋਚਨ ਸਿੰਘ ਸੰਧੂ, ਕੋਚ ਬੰਧਨਾ ਸਿੰਘ, ਪਰਮਜੀਤ ਸਿੰਘ ਬਾਹੋਵਾਲ, ਹਰਪ੍ਰੀਤ ਸਿੰਘ ਹੈਪੀ, ਜਗਮੋਹਣ ਸਿੰਘ ਜੱਗੀ, ਕੁਲਵਰਨ ਸਿੰਘ ਬੈਂਸ, ਗੁਰਦਿਆਲ ਸਿੰਘ ਖਾਬੜਾ, ਦਲਵੀਰ ਸਿੰਘ, ਨੰਬਰਦਾਰ ਤਕਦੀਰ ਸਿੰਘ ਭਾਰਟਾ, ਰਵਿੰਦਰਪਾਲ ਸਿੰਘ ਰਾਏ, ਹਰਮਿੰਦਰ ਸਿੰਘ ਕੈਨੇਡਾ, ਹਰਪ੍ਰੀਤ ਸਿੰਘ ਹੈਪੀ, ਰਾਕੇਸ਼ ਕੁਮਾਰ ਲਵਲੀ, ਤਰਸੇਮ ਭਾਅ ਆਦਿ ਸਮੂਹ ਕਲੱਬ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨਿਯੁਕਤ ਅਗਲੀ ਖ਼ਬਰ ਵਿਧਾਇਕ ਘੁੰਮਣ ਤੇ ਵਿਧਾਇਕ ਰਾਜਾ ਗਿੱਲ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।