29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 08-06-2026
ਹੁਸ਼ਿਆਰਪੁਰ, 7 ਜੂਨ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਅਵਤਾਰ ਸਿੰਘ ਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਅਗਵਾਈ ਹੇਠ ਕਰਵਾਇਆ | ਸਮਾਗਮ ਦੌਰਾਨ ਭਾਈ ਬਲਵੰਤ ਸਿੰਘ ਹਜ਼ੂਰੀ ਰਾਗੀ ਨੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੀ ਭਲਾਈ, ਧਰਮ ਦੀ ਰੱਖਿਆ ਤੇ ਪ੍ਰਭੂ ਦੀ ਰਜ਼ਾ ਵਿਚ ਰਹਿਣ ਦਾ ਅਦੁੱਤੀ ਸੰਦੇਸ਼ ਦਿੱਤਾ | ਇਸ ਮੌਕੇ ਭਾਈ ਬਲਵੰਤ ਸਿੰਘ ਹਜ਼ੂਰੀ ਰਾਗੀ, ਭਾਈ ਜਸਵੰਤ ਸਿੰਘ ਤੇ ਹੋਰ ਰਾਗੀ ਜਥਿਆਂ ਨੇ ਗੁਰ ਇਤਿਹਾਸ ਤੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਭਾਈ ਅਵਤਾਰ ਸਿੰਘ ਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਸਵੰਤ ਸਿੰਘ, ਸੰਨੀ, ਡਾ. ਗੁਰਪ੍ਰਤਾਪ ਸਿੰਘ, ਭਾਈ ਅਮਰਜੀਤ ਸਿੰਘ ਮੈਨੇਜਰ, ਬੀਬੀ ਹਰਮੀਤ ਕੌਰ, ਬੀਬੀ ਹਰਿੰਦਰਜੀਤ ਕੌਰ, ਅਮਨਦੀਪ ਸਿੰਘ ਸੰਨੀ ਸਮੇਤ ਵੱਡੀ ਗਿਣਤੀ ਸੰਗਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਸਰਦਾਰੀਆਂ ਕਲੱਬ ਵਲੋਂ ਚੱਕ ਸਿੰਘਾਂ ਵਿਖੇ ਦਸਤਾਰ ਸਿਖਲਾਈ ਕੈਂਪ ਆਰੰਭ ਅਗਲੀ ਖ਼ਬਰ ਹਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।