04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਏ. ਡੀ. ਸੀ. ਵਲੋਂ ਹਰਿਆਣਾ 'ਚ ਮੁਢਲੀਆਂ ਸਹੂਲਤਾਂ ਦਾ ਨਿਰੀਖਣ

ਅਜੀਤ ਡੈਸਕ 09-06-2026
ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲਾਂ 'ਚ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ ਕਰਨ ਦੀ ਲੜੀ ਨੂੰ ਸ਼ੁਰੂ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ ਨੇ ਨਗਰ ਕੌਂਸਲ ਹਰਿਆਣਾ ਦਾ ਅਚਨਚੇਤ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਵਧੀਕ ਡਿਪਟੀ ਕਮਿਸ਼ਨਰ ਨੇ ਹਰਿਆਣਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ, ਸਫ਼ਾਈ ਸੁਪਰਵਾਈਜ਼ਰਾਂ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਤੇ ਹੋਰ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਸ਼ਹਿਰ ਦਾ ਚੱਕਰ ਲਗਾਇਆ ਅਤੇ ਕੂੜਾ ਸੁੱਟਣ ਵਾਲੀਆਂ ਥਾਵਾਂ, ਪਾਣੀ ਸਪਲਾਈ ਦੇ ਪ੍ਰਬੰਧਾਂ ਤੇ ਸਟਰੀਟ ਲਾਈਟਾਂ ਦੀ ਮੌਜੂਦਾ ਹਾਲਤ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਚੱਜੀ ਸਫ਼ਾਈ ਵਿਵਸਥਾ ਦੀ ਲਗਾਤਾਰਤਾ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਭਵਿੱਖ ਵਿਚ ਵੀ ਸਮੇਂ-ਸਮੇਂ ਸਿਰ ਚੈਕਿੰਗ ਕੀਤੀ ਜਾਵੇਗੀ | ਇਸ ਮੌਕੇ ਸਫ਼ਾਈ ਸੁਪਰਵਾਈਜ਼ਰ ਆਕਾਸ਼, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮਨ ਕੁਮਾਰ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰੀਰ ਦਾਨ ਕਰਨ ਦਾ ਸੰਕਲਪ ਲੈਣ ਵਾਲੇ ਬਜ਼ੁਰਗਾਂ ਦਾ ਸਨਮਾਨ ਅਗਲੀ ਖ਼ਬਰ ਐਸ. ਆਈ. ਆਰ. ਰਿਵੀਜ਼ਨ ਤਹਿਤ ਜ਼ਿਲ੍ਹੇ 'ਚ 89.21 ਫ਼ੀਸਦੀ ਵੋਟਰਾਂ ਦੀ ਹੋਈ ਮੈਪਿੰਗ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।