04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਟਿਆਲਾ 'ਚ ਬੇਰੁਜ਼ਗਾਰਾਂ 'ਤੇ ਹੋਇਆ ਲਾਠੀਚਾਰਜ ਨਿੰਦਣਯੋਗ-ਮੋਦਗਿੱਲ

ਅਜੀਤ ਡੈਸਕ 09-06-2026
ਹੁਸ਼ਿਆਰਪੁਰ, 8 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬੇ ਦੇ ਵਾਈਸ ਚੇਅਰਮੈਨ ਅਨੀਰੁੱਧ ਮੋਦਗਿੱਲ ਨੇ ਕਿਹਾ ਗਿਆ ਹੈ ਕਿ ਪਟਿਆਲਾ ਵਿਖੇ ਰੁਜ਼ਗਾਰ ਮੰਗ ਰਹੇ ਨੌਜਵਾਨਾਂ 'ਤੇ ਪੁਲਿਸ ਵਲੋਂ ਕੀਤਾ ਲਾਠੀਚਾਰਜ ਅਤਿ ਨਿੰਦਣਯੋਗ ਹੈ | ਇਸ ਘਟਨਾ ਨੇ ਪੰਜਾਬ ਦੇ ਲੋਕਾਂ ਨੂੰ ਅੰਗਰੇਜ਼ੀ ਸਰਕਾਰ ਵਲੋਂ ਕੀਤੀ ਗਈ ਤਸ਼ੱਦਦ ਨੂੰ ਯਾਦ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਨੌਜਵਾਨ ਸੰਵਿਧਾਨਕ ਅਧਿਕਾਰਾਂ ਤਹਿਤ ਧਰਨਾ ਰੋਸ ਮੁਜ਼ਾਹਰਾ ਕਰ ਰਹੇ ਸਨ, ਜਿਨ੍ਹਾਂ 'ਤੇ ਤਸ਼ੱਦਦ ਕੀਤਾ ਗਿਆ ਹੈ ਤੇ ਇਸ ਘਟਨਾਕ੍ਰਮ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਡਾਂਗਾਂ, ਪਾਣੀ ਦੀਆਂ ਬੋਛਾੜਾਂ ਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਦਬਾਇਆ ਨਹੀਂ ਜਾ ਸਕਦਾ, ਸਗੋਂ ਇਹ ਮੁਲਾਜ਼ਮ ਹੋਰ ਤਕੜੇ ਹੋ ਕੇ ਸੰਘਰਸ਼ ਕਰਨ ਲਈ ਲਾਮਬੰਦ ਹੋਣਗੇ | ਉਨ੍ਹਾਂ ਕਿਹਾ ਕਿ ਜੋ ਮੁਲਾਜ਼ਮ ਮੁਜ਼ਾਹਰੇ 'ਚ ਜ਼ਖ਼ਮੀ ਹੋਏ ਹਨ, ਉਨ੍ਹਾਂ ਦਾ ਇਲਾਜ ਤੁਰੰਤ ਕਰਵਾਇਆ ਜਾਵੇ ਤੇ ਉਨ੍ਹਾਂ ਦੀ ਭਰਤੀ ਸੰਬੰਧੀ ਢੁਕਵੀਂ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਰੋਜ਼ਗਾਰ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦਾ ਬਣਦਾ ਡੀ. ਏ., ਪੁਰਾਣੀ ਪੈਨਸ਼ਨ ਬਹਾਲੀ, 37 ਭੱਤੇ ਅਤੇ ਏ. ਸੀ. ਪੀ. ਦੱਬੀ ਬੈਠੀ ਹੈ, ਜਿਸ ਨੂੰ ਮੁਲਾਜ਼ਮ ਬਰਦਾਸ਼ਤ ਨਹੀਂ ਕਰਨਗੇ ਤੇ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਨਗੇ |
ਪਿਛਲੀ ਖ਼ਬਰ ਵਿਦਿਆਰਥਣ ਰੀਆ ਰਾਣੀ ਦਾ ਲਾਲੀ ਬਾਜਵਾ ਵਲੋਂ ਸਨਮਾਨ ਅਗਲੀ ਖ਼ਬਰ 18ਵਾਂ ਸੂਫੀਆਨਾ ਤੇ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।