05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਮਰੋਹ ਵਿਖੇ ਬਣਨ ਵਾਲੇ ਹੈਲਥ ਵੈੱਲਨੈੱਸ ਸੈਂਟਰ ਦਾ ਵਿਧਾਇਕ ਘੁੰਮਣ ਨੇ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 09-06-2026
ਰਾਮਗੜ੍ਹ ਸੀਕਰੀ, 8 ਜੂਨ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਅਮਰੋਹ ਵਿਖੇ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਵਿਧਾਇਕ ਘੁੰਮਣ ਵਲੋਂ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਰੱਖਿਆ ਗਿਆ | ਇਸ ਤੋਂ ਪਹਿਲਾਂ ਪਿੰਡ ਪਹੁੰਚਣ 'ਤੇ ਸਰਪੰਚ ਸੀਮਾ ਦੇਵੀ ਦੀ ਅਗਵਾਈ 'ਚ ਸਮੂਹ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਵਿਧਾਇਕ ਘੁੰਮਣ ਦਾ ਨਿੱਘਾ ਸਵਾਗਤ ਕੀਤਾ | ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਵਿਧਾਇਕ ਘੁੰਮਣ ਨੇ ਸਿਹਤਮੰਦ ਪੰਜਾਬ 'ਪੰਜਾਬ ਸਰਕਾਰ ਇਕ ਇਤਿਹਾਸਕ ਮਿਸ਼ਨ ਤੇ ਮੁਹਿੰਮ ਹੈ ਜਿਸ ਅਧੀਨ ਸੂਬੇ ਦੀ ਸਿਹਤ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸੇ ਮੁਹਿੰਮ ਅਧੀਨ ਪਿੰਡਾਂ 'ਚ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਅਤੇ ਪਿੰਡ ਕਲੀਨਿਕ ਖੋਲ੍ਹਣ ਦੀ ਵੀ ਯੋਜਨਾ ਹੈ ਜਿਸ ਅਧੀਨ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਤੋਂ ਪਹਿਲਾਂ ਪਾਰਟੀ ਆਗੂ ਡਾ. ਸ਼ਿਵ ਦੱਤ ਭਟੇੜ ਨੇ ਵੀ ਸੰਬੋਧਿਤ ਕਰਦਿਆਂ ਹਲਕਾ ਦਸੂਹਾ 'ਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਵੇਰਵਾ ਦਿੰਦਿਆਂ ਵਿਧਾਇਕ ਘੁੰਮਣ ਦੀ ਜ਼ੋਰਦਾਰ ਸ਼ਲਾਘਾ ਕੀਤੀ | ਇਸ ਮੌਕੇ ਕੁਲਦੀਪ ਕੁਮਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਮਨ ਰਾਜਪੂਤ, ਜੋਸ਼ੀ ਮਿਨਹਾਸ, ਪੰਚ ਗੁਰਮੀਤ, ਅਵਤਾਰ ਸਿੰਘ, ਰੀਨਾ, ਸੁਨੀਤਾ, ਸੰਤੋਖ ਕੁਮਾਰ ਤੇ ਸੁਰੇਸ਼ ਕੁਮਾਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਘਰੋਂ ਲੈ ਕੇ ਗਏ 22 ਸਾਲਾ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ ਅਗਲੀ ਖ਼ਬਰ ਟਰਿੱਪਲ ਐੱਮ ਸਕੂਲ ਆਫ਼ ਐਕਸੀਲੈਂਸ 'ਚ 8 ਰੋਜ਼ਾ ਸਮਰ ਕੈਂਪ ਸਫਲਤਾਪੂਰਵਕ ਸਮਾਪਤ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।