05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀਜ਼ਲ, ਪੈਟਰੋਲ ਤੇ ਗੈੱਸ ਦੀਆਂ ਕੀਮਤਾਂ ਸੰਬੰਧੀ ਪੁਤਲਾ ਫੂਕਿਆ

ਅਜੀਤ ਡੈਸਕ 09-06-2026
ਦਸੂਹਾ, 8 ਜੂਨ (ਭੁੱਲਰ)-ਅੱਜ ਦਸੂਹਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਸੰਬੰਧੀ ਪੁਤਲਾ ਫੂਕਿਆ | ਇਸ ਮੌਕੇ ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਕਾਲੜਾ, ਜਗਦੀਪ ਸਿੰਘ ਗਿੱਲ, ਦਲਜਿੰਦਰ ਸਿੰਘ ਚਾਨੀਆ ਅਤੇ ਹੋਰ ਅਹੁਦੇਦਾਰਾਂ ਨੇ ਡੀਜ਼ਲ, ਪੈਟਰੋਲ ਤੇ ਗੈੱਸ ਦੀਆਂ ਕੀਮਤਾਂ ਵਿਚ ਕੀਤੇ ਅਥਾਹ ਵਾਧੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦਾ ਅਸਮਾਨ ਛੂਹ ਰਹੀਆਂ ਕੀਮਤਾਂ ਨਾਲ ਕਚੂਮਰ ਨਿਕਲ ਰਿਹਾ ਹੈ | ਇਸ ਮੌਕੇ ਜੋਨੀ ਜੁਲਕਾ, ਸਾਹਿਬ ਸਹੋਤਾ, ਰੋਹਿਤ ਭੱਟੀ, ਬਿਮੀ ਫੁੱਲ, ਜਸਵਿੰਦਰ ਸਿੰਘ ਕਾਲੜਾ, ਲੱਖੀ ਮੁਲਤਾਨੀ, ਸਕਰ ਖੋਸਲਾ, ਕੁਲਦੀਪ ਸਿੰਘ, ਸੰਦੀਪ ਸਿੰਘ, ਦਲਜੀਤ ਸਿੰਘ ਗਿੱਲ, ਪਲਵਿੰਦਰ ਸਿੰਘ ਭੁੱਲਰ, ਹਰਬੰਸ ਸਿੰਘ, ਭੋਲੂ ਦਵਾਖਰੀ, ਸਰਬਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਅਪ੍ਰੈਂਟਿਸ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪਿ੍ੰਸੀਪਲ ਡਾ. ਹਰਿੰਦਰਪਾਲ ਕੌਰ ਮੈਮੋਰੀਅਲ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਪੇਂਡੂ ਖੇਤਰ ਵਿਚ ਕਾਲਜ ਕਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।