05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਪ੍ਰੈਂਟਿਸ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਦਾ ਪੁਤਲਾ ਫੂਕਿਆ

ਅਜੀਤ ਡੈਸਕ 09-06-2026
ਮੁਕੇਰੀਆਂ, 8 ਜੂਨ (ਰਾਮਗੜ੍ਹੀਆ)-ਬੀਤੇ ਦਿਨ ਪਟਿਆਲਾ ਵਿਖੇ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਅਪ੍ਰੈਟਿਸ ਲਾਈਨਮੈਨ 'ਤੇ ਪੁਲਿਸ ਵਲੋਂ ਕੀਤੇ ਵਹਿਸ਼ੀਆਨਾ ਤਸ਼ੱਦਦ ਦੇ ਖ਼ਿਲਾਫ਼ ਮੁਕੇਰੀਆਂ ਮੰਡਲ ਦਫ਼ਤਰ ਅੱਗੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦਾ ਪੁਤਲਾ ਫੂਕਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਮੰਡਲ ਪ੍ਰਧਾਨ ਜਗਦੀਸ਼ ਸਿੰਘ ਤੇ ਸਕੱਤਰ ਇੰਜੀਨੀਅਰ ਰਾਜਵੰਤ ਸਿੰਘ ਅਤੇ ਟੀ. ਐਸ. ਯੂ. ਦੇ ਮੰਡਲ ਪ੍ਰਧਾਨ ਜਗਜੀਤ ਸਿੰਘ ਤੇ ਸਕੱਤਰ ਸੁਰਜੀਤ ਸਿੰਘ ਨੇ ਕੀਤੀ | ਇਸ ਮੌਕੇ ਟੀ. ਐੱਸ. ਯੂ. ਦੇ ਸਾਬਕਾ ਵਿੱਤ ਸਕੱਤਰ, ਜ਼ੋਨ ਸਹਾਇਕ ਸਕੱਤਰ ਇੰਦਰਜੀਤ ਸਿੰਘ, ਪੈਨਸ਼ਨਰ ਆਗੂ ਤਰਲੋਕ ਸਿੰਘ, ਪੈਨਸ਼ਨਰ ਵੈੱਲਫੇਅਰ ਪਹਿਲਵਾਨ ਗਰੁੱਪ ਦੇ ਮੰਡਲ ਸਕੱਤਰ ਠਾਕੁਰ ਜੋਗਿੰਦਰ ਸਿੰਘ ਤੇ ਪ੍ਰਧਾਨ ਬਲਵਿੰਦਰ ਸਿੰਘ ਪਣਖੂਹ, ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਹਰਚੰਦ, ਸਰਕਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਸਿੰਘ ਅਤੇ ਸ਼ੇਰ ਸਿੰਘ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੁਲਿਸ ਵਲੋਂ ਸ਼ਾਂਤਮਈ ਧਰਨਾ ਦੇ ਰਹੇ ਅਪਰੈਂਟਿਸ ਲਾਈਨਮੈਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ 'ਤੇ ਪੁਲੀਸ ਵਲੋਂ ਕੀਤੇ ਲਾਠੀਚਾਰਜ ਨੂੰ ਸਿੱਧੇ ਤੌਰ 'ਤੇ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਦੀ ਸ਼ਹਿ ਹੈ | ਸਰਕਾਰ ਵੱਡੇ ਪੱਧਰ 'ਤੇ ਨੌਕਰੀਆਂ ਦੇਣ ਦਾ ਦਾਅਵਾ ਕਰਦੀ ਹੈ, ਪਰ ਅਸਲ 'ਚ ਨੌਕਰੀਆਂ ਦੀ ਥਾਂ 'ਤੇ ਰੁਜਗਾਰ ਮੰਗਦੇ ਨੌਜਵਾਨਾਂ ਨੂੰ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ | ਇਨ੍ਹਾਂ ਨੌਜਵਾਨਾਂ 'ਤੇ ਕੀਤੇ ਤਸ਼ੱਦਦ ਦਾ ਜਵਾਬ ਪੰਜਾਬ ਦੇ ਲੋਕ ਸਰਕਾਰ ਨੂੰ 2027 ਦੀਆਂ ਚੋਣਾਂ ਵਿਚ ਦੇਣਗੇ | ਇਸ ਮੌਕੇ ਆਗੂਆਂ ਨੇ ਮੰਡਲ ਅਧਿਕਾਰੀਆਂ ਵਲੋਂ ਮੁਲਾਜ਼ਮ ਮੰਗਾਂ ਹੱਲ ਕਰਨ ਦੀ ਥਾਂ ਅਤੇ ਦਫ਼ਤਰਾਂ ਅੰਦਰ ਬੈਠੇ ਕਰਮਚਾਰੀਆਂ ਨੂੰ ਫੀਲਡ ਵਿਚ ਤਾਇਨਾਤ ਕਰਨ ਦੀ ਥਾਂ ਕੇਵਲ ਪੱਤਰ ਜਾਰੀ ਕਰਕੇ ਡੰਗ ਟਪਾਈ ਕਰਨ ਦੇ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ | ਇਸ ਮੌਕੇ ਟੀ. ਐਸ. ਯੂ. ਦੇ ਹਾਜੀਪੁਰ ਤੋਂ ਉਪ ਮੰਡਲ ਪ੍ਰਧਾਨ ਮਨਜੀਤ ਸਿੰਘ, ਸਰਬਜੀਤ ਸਿੰਘ, ਅਮਿਤ ਕੁਮਾਰ, ਰਾਜਿੰਦਰ ਸਿੰਘ, ਇੰਪਲਾਈਜ਼ ਫੈਡਰੇਸ਼ਨ ਦੇ ਸੁਮਿਤ ਸ਼ਰਮਾ ਉੱਪ ਮੰਡਲ ਪ੍ਰਧਾਨ ਮੁਕੇਰੀਆਂ, ਉਪ ਮੰਡਲ ਭੰਗਾਲਾ ਦੇ ਪ੍ਰਧਾਨ ਜਗਤਾਰ ਸਿੰਘ, ਉਪ ਮੰਡਲ ਦਾਤਾਰਪੁਰ ਦੇ ਪ੍ਰਧਾਨ ਵਿਨੋਦ ਕੁਮਾਰ, ਉਪ ਮੰਡਲ ਪ੍ਰਧਾਨ ਤਲਵਾੜਾ ਕੁਲਦੀਪ ਸਿੰਘ, ਸੁਨੀਲ ਕੁਮਾਰ, ਸਤਨਾਮ ਸਿੰਘ ਕੋਟਲੀ, ਰਵੀ ਕੁਮਾਰ, ਹਰਜਿੰਦਰ ਸਿੰਘ ਧਨੋਆ, ਰਾਜੀਵ ਮਾਲੀਆ, ਰਾਕੇਸ਼ ਕੁਮਾਰ, ਸੁਰਿੰਦਰ ਸਿੰਘ, ਉੱਪ ਮੰਡਲ ਹਾਜੀਪੁਰ ਤੋਂ ਰਾਮ ਲੁਭਾਇਆ, ਕਰਮਜੀਤ ਸਿੰਘ, ਪ੍ਰਤਾਪ ਸਿੰਘ, ਜਸਵਿੰਦਰ ਸਿੰਘ, ਸੁਨੀਲ ਕੁਮਾਰ, ਸੰਜੀਵ ਚੌਧਰੀ, ਸਰਜੀਵਨ ਸਿੰਘ, ਕੁਲਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪਾਵਰਕਾਮ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀਜ਼ਲ, ਪੈਟਰੋਲ ਤੇ ਗੈੱਸ ਦੀਆਂ ਕੀਮਤਾਂ ਸੰਬੰਧੀ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।