05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਾਵਰਕਾਮ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

ਅਜੀਤ ਡੈਸਕ 09-06-2026
ਗੜ੍ਹਸ਼ੰਕਰ, 8 ਜੂਨ (ਧਾਲੀਵਾਲ)-ਇਥੇ ਪਾਵਰਕਾਮ ਦੇ ਮੰਡਲ ਦਫ਼ਤਰ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ, ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਕੰਟਰੈਕਟ ਆਧਾਰ 'ਤੇ ਕੰਮ ਕਰਦੀਆਂ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ | ਪਟਿਆਲਾ ਮੁੱਖ ਦਫ਼ਤਰ ਵਿਖੇ ਬੇਰੁਜ਼ਗਾਰ 2600 ਲਾਈਨਮੈਨਾਂ ਵਲੋਂ ਸ਼ਾਂਤਮਈ ਢੰਗ ਨਾਲ ਦਿੱਤੇ ਜਾ ਰਹੇ ਧਰਨੇ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਕਰਨ ਦੇ ਵਿਰੋਧ 'ਚ ਕਮਲ ਦੇਵ ਦੀ ਪ੍ਰਧਾਨਗੀ ਹੇਠ ਦਿੱਤੇ ਧਰਨੇ ਦੌਰਾਨ ਡੀ. ਐੱਸ. ਪੀ. ਸਿੰਗਲ ਵਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਝੂਠੇ ਪਰਚੇ ਰੱਦ ਕੀਤੇ ਜਾਣ, ਬਿਜਲੀ ਵਿਭਾਗ ਦੇ ਨਿੱਜੀ ਕਰਨ ਦੀ ਨੀਤੀ ਨੂੰ ਰੱਦ ਕਰਕੇ ਹਜ਼ਾਰਾਂ ਦੇ ਹਿਸਾਬ ਨਾਲ ਖ਼ਾਲੀ ਪਈਆਂ ਅਸਾਮੀਆਂ ਨੂੰ ਰੈਗੂਲਰ ਤੌਰ 'ਤੇ ਭਰਤੀ ਕੀਤੀ ਜਾਵੇ | ਬੁਲਾਰਿਆਂ ਨੇ ਕਿਹਾ ਕਿ ਅਗਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ | ਇਸ ਮੌਕੇ ਕਮਲ ਦੇਵ, ਹਰਜੀਤ ਸਿੰਘ ਫ਼ੌਜੀ, ਜਗਦੀਸ਼ ਰਾਏ, ਸਵਰਨ ਸਿੰਘ, ਮੂਲ ਰਾਜ ਸ਼ਰਮਾ, ਕੁਲਵੀਰ ਸਿੰਘ, ਬਲਵੀਰ ਸਿੰਘ, ਅਮਰੀਕ ਸਿੰਘ ਸਹੋਤਾ, ਮਹਿੰਦਰ ਲਾਲ, ਨਿਰਮਲ ਸਿੰਘ, ਕਮਲ ਕਿਸ਼ੋਰ, ਹਰਜਿੰਦਰ ਸਿੰਘ, ਲਖਵੀਰ ਸਿੰਘ ਲੱਖੂ, ਅਮਰੀਕ ਸਿੰਘ, ਗੁਰਨੇਕ ਸਿੰਘ ਭੱਜਲ, ਦਰਸ਼ਨ ਸਿੰਘ ਮੱਟੂ, ਜਗਦੀਸ਼ ਚੰਦਰ, ਅਸ਼ਵਨੀ ਕੁਮਾਰ ਨੇ ਸੰਬੋਧਨ ਕੀਤਾ | ਸਟੇਜ ਦੀ ਕਾਰਵਾਈ ਹਰਜੀਤ ਸਿੰਘ ਫ਼ੌਜੀ ਨੇ ਚਲਾਈ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਦਾ ਬੀ. ਏ. ਬੀ. ਐੱਡ. ਤੇ ਬੀ. ਐੱਸ. ਸੀ. ਬੀ. ਐੱਡ. 7ਵੇਂ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਅਪ੍ਰੈਂਟਿਸ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬਿਜਲੀ ਕਾਮਿਆਂ ਨੇ ਪਾਵਰਕਾਮ ਮੈਨੇਜਮੈਂਟ ਤੇ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।