05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ

ਅਜੀਤ ਡੈਸਕ 09-06-2026
ਟਾਂਡਾ ਉੜਮੁੜ, 8 ਜੂਨ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਮਹਿੰਗਾਈ ਨੂੰ ਲੈ ਕੇ ਟਾਂਡਾ ਦੇ ਸਿਵਲ ਹਸਪਤਾਲ ਚੌਕ 'ਚ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢਦਿਆਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਉਪਰੰਤ ਗੈਸ ਤੇਲ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਸਖ਼ਤ ਨਿਖੇਧੀ ਕੀਤੀ ਗਈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ 'ਚ ਲਗਾਤਾਰ ਵੱਧ ਰਹੀ ਮਹਿੰਗਾਈ, ਖ਼ਾਸ ਕਰਕੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਕ ਹਫ਼ਤੇ ਦੌਰਾਨ ਲਗਾਤਾਰ ਕੀਤੀ ਜਾ ਰਹੀ ਮਹਿੰਗਾਈ ਦੇ ਚੱਲਦਿਆਂ ਪੈਟਰੋਲ ਡੀਜ਼ਲ ਤੇ ਗੈਸ ਦੀਆਂ ਕੀਮਤਾਂ ਦੇ ਰੇਟਾਂ 'ਚ ਵਾਧਾ ਦੇਸ਼ ਨੂੰ ਤਬਾਹ ਕਰਨ ਦੀ ਨੀਤੀ ਲੋਕ ਮਾਰੂ ਨੀਤੀ ਅਪਣਾਈ ਜਾ ਰਹੀ ਹੈ | ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਤੇਲ ਤੇ ਗੈੱਸ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਵਾਪਸ ਲਵੇ, ਤਾਂ ਜੋ ਆਮ ਜਨਤਾ ਤੇ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮਹਿੰਗਾਈ 'ਤੇ ਕਾਬੂ ਨਾ ਪਾਇਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਨਿਸ਼ਾਨ ਸਿੰਘ ਜ਼ੋਨ ਪ੍ਰਧਾਨ, ਗੁਰਜੀਤ ਸਿੰਘ ਕੰਗ, ਗਣੇਸ਼ ਨੱਥੂਪੁਰ, ਜੀਤ ਸਿੰਘ ਮਿਆਣੀ, ਸੁਖਚੈਨ ਸਿੰਘ, ਬੀਬੀ ਸਵਰਨ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਅਬੋਹਰ 'ਚ ਨਵ-ਨਿਯੁਕਤ ਭਾਜਪਾ ਕੌਂਸਲਰ ਦੇ ਪੁੱਤਰ 'ਤੇ ਕਾਤਲਾਨਾ ਹਮਲਾ ਅਗਲੀ ਖ਼ਬਰ ਪਿੰਡਾਂ ਦੀਆ ਸੜਕਾਂ ਤੇ ਫਿਰਨੀਆਂ ਦੀ ਖਸਤਾ ਹਾਲਤ ਨੂੰ ਲੈ ਕੇ ਲੇਬਰ ਪਾਰਟੀ ਵਲੋਂ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।