31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੱਡੀ ਬੇਕਾਬੂ ਹੋ ਕੇ ਖੜ੍ਹੇ ਟਿੱਪਰ ਨਾਲ ਟਕਰਾਈ, ਬਜ਼ੁਰਗ ਔਰਤ ਦੀ ਮੌਤ-3 ਜ਼ਖਮੀ

ਅਜੀਤ ਡੈਸਕ 10-06-2026
ਮਾਹਿਲਪੁਰ, 9 ਜੂਨ (ਰਜਿੰਦਰ ਸਿੰਘ)-ਮਾਹਿਲਪੁਰ -ਹੁਸ਼ਿਆਰਪੁਰ ਰੋਡ 'ਤੇ ਪਿੰਡ ਹੰਦੋਵਾਲ ਨਜ਼ਦੀਕ ਸ੍ਰੀ ਕੀਰਤਪੁਰ ਸਾਹਿਬ ਤੋਂ ਅਸਤ ਤਾਰ ਕੇ ਵਾਪਸ ਆ ਕੇ 4 ਵਿਅਕਤੀ ਦੀ ਬਰੀਜ਼ਾ ਗੱਡੀ ਬੇਕਾਬੂ ਹੋ ਕੇ ਖੜ੍ਹੇ ਟਿੱਪਰ ਨਾਲ ਟਕਰਾਉਣ ਨਾਲ ਇਕ ਬਜ਼ੁਰਗ ਔਰਤ ਦੀ ਮੌਕੇ 'ਤੇ ਮੌਤ ਹੋ ਗਈ, ਜਦ 3 ਗੰਭੀਰ ਜ਼ਖਮੀ ਹੋ ਗਏ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜੇਰੇ ਇਲਾਜ ਸਤਵੀਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਆਪਣੇ ਦੋਸਤ ਦੇ ਭਰਾ ਦੇ ਕਿਸੇ ਰਿਸ਼ਤੇਦਾਰ ਦੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਸਤ ਤਾਰ ਕੇ ਆਪਣੀ ਗੱਡੀ (ਪੀ.ਬੀ.06 ਏ.ਡਬਲਯੂ 7562) 'ਤੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਨੂੰ ਵਾਪਸ ਆ ਰਹੇ ਜਦੋਂ ਉਹ ਦੁਪਹਿਰ ਕਰੀਬ 3 ਵਜੇ ਉਕਤ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਅਚਾਨਕ ਖੜ੍ਹੇ ਟਿੱਪਰ (ਐਚ.ਪੀ.72 ਡੀ-5331) ਨਾਲ ਟਕਰਾ ਗਈ | ਜਿਸ ਨਾਲ ਗੱਡੀ ਸਵਾਰ ਜ਼ਖਮੀ ਹੋ ਗਏ | ਸੜਕ ਸੁਰੱਖਿਆ ਫੋਰਸ ਟੀਮ ਦੇ ਮੈਂਬਰ ਮੁਲਾਜ਼ਮ ਥਾਣੇਦਾਰ ਬਲਜਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਗੁਰਮੇਜ ਕੌਰ ਵਾਸੀ ਸ਼ੇਖਾ (ਗੁਰਦਾਸਪੁਰ) ਤੇ ਸਤਵੀਰ ਸਿੰਘ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰੀ ਟੀਮ ਨੇ ਗੁਰਮੇਜ ਕੌਰ ਨੂੰ ਮਿ੍ਤਕ ਘੋਸ਼ਿਤ ਕੀਤਾ | ਹਰਭਜਨ ਸਿੰਘ ਤੇ ਸਰਬਜੀਤ ਕੌਰ ਨੂੰ ਐਂਬੂਲੈਂਸ ਰਾਹੀਂ ਹੁਸ਼ਿਆਰਪੁਰ ਦੇ ਕਿਸੇ ਨਿੱਜੀ ਹਸਪਤਾਲ ਲਿਜਾਇਆ ਗਿਆ | ਥਾਣਾ ਚੱਬੇਵਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹੁਸ਼ਿਆਰਪੁਰ ਨੇ ਕਪੂਰਥਲਾ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਖਪਤਕਾਰਾਂ ਨੂੰ ਪੀ.ਐਨ.ਜੀ ਕੁਨੈਕਸ਼ਨ ਪ੍ਰਾਪਤ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।