31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹੁਸ਼ਿਆਰਪੁਰ ਨੇ ਕਪੂਰਥਲਾ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾਇਆ

ਅਜੀਤ ਡੈਸਕ 10-06-2026
ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਕਿ੍ਕੇਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਸੀਨੀਅਰ ਵੁਮੈਨ ਕ੍ਰਿਕੇਟ ਟੂਰਨਾਮੈਂਟ ਦੇ 50 ਓਵਰਾਂ ਦੇ ਮੈਚ 'ਚ ਹੁਸ਼ਿਆਰਪੁਰ ਦੀ ਟੀਮ ਨੇ ਕਪੂਰਥਲਾ ਟੀਮ ਨੂੰ 7 ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਸਰੀ ਜਿੱਤ ਦਰਜ਼ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਚ.ਡੀ.ਸੀ.ਏ. ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਕਪੂਰਥਲਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ 49.1 ਓਵਰਾਂ 'ਚ 204 ਦੌੜਾਂ ਬਣਾਈਆਂ | 205 ਦੌੜਾਂ ਦਾ ਟੀਚਾ ਲੈ ਕੇ ਉੱਤਰੀ ਹੁਸ਼ਿਆਰਪੁਰ ਦੀ ਟੀਮ ਨੇ 42.1 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 205 ਦੌੜਾਂ ਬਣਾ ਕੇ 7 ਵਿਕਟਾਂ ਨਾਲ ਇਹ ਮੈਚ ਜਿੱਤ ਕੇ 4 ਅੰਕ ਹਾਸਲ ਕੀਤੇ | ਹੁਸ਼ਿਆਰਪੁਰ ਵਲੋਂ ਬੱਲੇਬਾਜ਼ੀ ਕਰਦਿਆਂ ਪੂਜਾ ਦੇਵੀ ਨੇ 78 ਅਤੇ ਨਿਰੰਕਾ ਨੇ 50 ਦੌੜਾਂ ਦਾ ਯੋਗਦਾਨ ਦਿੱਤਾ | ਹੁਸ਼ਿਆਰਪੁਰ ਦੀ ਇਸ ਜਿੱਤ 'ਤੇ ਐੱਚ.ਡੀ.ਸੀ.ਏ. ਪ੍ਰਧਾਨ ਡਾ. ਦਲਜੀਤ ਖੇਲ੍ਹਾਂ, ਵਿਵੇਕ ਸਾਹਨੀ, ਠਾਕੁਰ ਯੋਗਰਾਜ, ਡਾ. ਪੰਕਜ ਸ਼ਿਵ, ਜਤਿੰਦਰ ਸੂਦ, ਟੀਮ ਕੋਚ ਦਵਿੰਦਰ ਕੌਰ ਕਲਿਆਣ, ਨਿਕਿਤਾ ਕੁਮਾਰੀ, ਟੀਮ ਮੈਨੇਜਰ ਕੁਲਜੀਤ ਧਾਮੀ ਨੇ ਟੀਮ ਨੂੰ ਵਧਾਈ ਦਿੱਤੀ | ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਦਾ ਅਗਲਾ ਮੈਚ 11 ਜੂਨ ਨੂੰ ਰੋਪੜ ਦੀ ਟੀਮ ਨਾਲ ਹੁਸ਼ਿਆਰਪੁਰ 'ਚ ਖੇਡਿਆ ਜਾਵੇਗਾ |
ਪਿਛਲੀ ਖ਼ਬਰ 13.5 ਕਰੋੜ ਦੇ ਵਿਕਾਸ ਕਾਰਜਾਂ ਨਾਲ ਬਾਹੋਵਾਲ ਦੀ ਬਦਲੀ ਨੁਹਾਰ-ਡਾ. ਇਸ਼ਾਂਕ ਕੁਮਾਰ ਅਗਲੀ ਖ਼ਬਰ ਗੱਡੀ ਬੇਕਾਬੂ ਹੋ ਕੇ ਖੜ੍ਹੇ ਟਿੱਪਰ ਨਾਲ ਟਕਰਾਈ, ਬਜ਼ੁਰਗ ਔਰਤ ਦੀ ਮੌਤ-3 ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।