31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

13.5 ਕਰੋੜ ਦੇ ਵਿਕਾਸ ਕਾਰਜਾਂ ਨਾਲ ਬਾਹੋਵਾਲ ਦੀ ਬਦਲੀ ਨੁਹਾਰ-ਡਾ. ਇਸ਼ਾਂਕ ਕੁਮਾਰ

ਅਜੀਤ ਡੈਸਕ 10-06-2026

ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਬਾਹੋਵਾਲ ਸਥਿਤ ਬਾਬਾ ਜੱਖ ਸਾਹਿਬ ਦੇ ਸਾਲਾਨਾ ਜੋੜ ਮੇਲੇ 'ਚ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵੀ ਹਾਜ਼ਰੀ ਭਰੀ ਤੇ ਪਵਿੱਤਰ ਅਸਥਾਨ 'ਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਾਰਿਆਂ ਨੂੰ ਇਸ ਅਧਿਆਤਮਿਕ ਉਤਸਵ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਜਾਣਕਾਰੀ ਦਿੱਤੀ ਕਿ ਬਾਹੋਵਾਲ ਪਿੰਡ 'ਚ 13.5 ਕਰੋੜ ਤੋਂ ਵੱਧ ਦੇ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਜਾਂ ਪ੍ਰਗਤੀ ਅਧੀਨ ਹਨ, ਜਿਸ ਨਾਲ ਪਿੰਡ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਮਿਲੀਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ 'ਚ ਬਾਹੋਵਾਲ ਤੋਂ ਬਾਬਾ ਜੱਖ ਸਾਹਿਬ ਤੱਕ ਸੜਕ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਦਾ ਕੰਮ ਵੀ ਸ਼ਾਮਲ ਹੈ, ਜਿਸ 'ਤੇ 1.57 ਕਰੋੜ ਦੀ ਲਾਗਤ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤੋਂ ਇਲਾਵਾ ਖੇਤਰ 'ਚ ਸੰਪਰਕ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਪਗ 9.32 ਕਰੋੜ ਦੀਆਂ ਹੋਰ ਸੜਕ ਪ੍ਰੋਜੈਕਟਾਂ 'ਤੇ ਵੀ ਕੰਮ ਜਾਰੀ ਹੈ | ਇਨ੍ਹਾਂ ਵਿਚ ਹੁਸ਼ਿਆਰਪੁਰ-ਮਾਹਿਲਪੁਰ ਰੋਡ ਤੋਂ ਬਾਹੋਵਾਲ-ਭਾਮ ਸੜਕ ਵਾਇਆ ਬਾੜੀਆਂ ਕਲਾਂ-ਮੱਖਣਗੜ੍ਹ ਦੀ 10.50 ਕਿੱਲੋਮੀਟਰ ਲੰਬੀ ਸੜਕ ਦਾ ਅਪਗ੍ਰੇਡੇਸ਼ਨ 8.03 ਕਰੋੜ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਬਾਹੋਵਾਲ ਤੋਂ ਖੇਤੀਬਾੜੀ ਭਵਨ ਬਾੜੀਆਂ ਤੱਕ ਦੀ ਸੜਕ ਦੇ ਸੁਧਾਰ 'ਤੇ 1.28 ਕਰੋੜ ਖ਼ਰਚ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸੜਕ ਪ੍ਰੋਜੈਕਟਾਂ ਦੇ ਨਾਲ-ਨਾਲ ਬਾਹੋਵਾਲ ਪੰਚਾਇਤ ਦੀ ਮੰਗ 'ਤੇ ਕਈ ਮਹੱਤਵਪੂਰਨ ਵਿਕਾਸ ਕਾਰਜ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ | ਇਨ੍ਹਾਂ 'ਚ 2.45 ਕਰੋੜ ਦੀ ਲਾਗਤ ਨਾਲ ਸਿੰਚਾਈ ਟਿਊਬਵੈੱਲ ਦੀ ਮੁਰੰਮਤ, 5 ਲੱਖ ਦੀ ਲਾਗਤ ਨਾਲ ਗਲੀਆਂ ਅਤੇ ਨਾਲੀਆਂ ਦਾ ਨਿਰਮਾਣ ਤੇ ਸੁਧਾਰ, 5 ਲੱਖ ਨਾਲ ਖੇਡ ਮੈਦਾਨ ਦਾ ਵਿਕਾਸ, 5 ਲੱਖ ਨਾਲ ਸੀਵਰੇਜ ਅਤੇ ਗੰਦੇ ਪਾਣੀ ਦੀ ਨਿਕਾਸੀ ਸਬੰਧੀ ਕੰਮ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 2 ਲੱਖ ਦੀ ਵਿਸ਼ੇਸ਼ ਗ੍ਰਾਂਟ ਸ਼ਾਮਿਲ ਹੈ | ਬਾਹੋਵਾਲ ਦੇ ਸਰਪੰਚ ਹਰਦੀਪ ਸਿੰਘ ਨੇ ਡਾ. ਇਸ਼ਾਂਕ ਕੁਮਾਰ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸੇਵਾ ਮੁਕਤ ਅਧਿਆਪਕ ਜਸਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਹੁਸ਼ਿਆਰਪੁਰ ਨੇ ਕਪੂਰਥਲਾ ਦੀ ਟੀਮ ਨੂੰ 7 ਵਿਕਟਾਂ ਨਾਲ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।