ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਜਸਵਿੰਦਰ ਸਿੰਘ ਜੁਗਨੰੂ ਨੂੰ ਪਾਰਟੀ ਦੇ ਹੁਸ਼ਿਆਰਪੁਰ ਵਪਾਰ ਵਿੰਗ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ | ਆਪਣੀ ਇਸ ਨਿਯੁਕਤੀ 'ਤੇ ਜਸਵਿੰਦਰ ਸਿੰਘ ਜੁਗਨੂੰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡ: ਹਰਜਿੰਦਰ ਸਿੰਘ ਧਾਮੀ, ਵਪਾਰ ਵਿੰਗ ਪੰਜਾਬ ਦੇ ਪ੍ਰਧਾਨ ਐਨ.ਕੇ. ਸ਼ਰਮਾ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ 'ਚ ਅਕਾਲੀ ਦਲ (ਬ) ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਈ ਜਾਵੇਗਾ |