01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੀ.ਏ.ਯੂ. ਟਰੈਕਟਰ ਚਲਿਤ ਝੋਨੇ ਦੀ ਮੈਟ ਟਾਈਪ ਨਰਸਰੀ ਸੀਡਰ ਸੰਬੰਧੀ ਖੇਤ ਦਿਵਸ ਮਨਾਇਆ

ਅਜੀਤ ਡੈਸਕ 10-06-2026
ਹੁਸ਼ਿਆਰਪੁਰ, 9 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਚਲਾਈ ਜਾ ਰਹੀ ਖੇਤ ਬਚਾਓ ਮੁਹਿੰਮ ਤਹਿਤ ਪਿੰਡ ਬਹਿਬਲਪੁਰ ਵਿਖੇ ਪੀ.ਏ.ਯੂ. ਟਰੈਕਟਰ ਚਲਿਤ ਝੋਨੇ ਦੀ ਮੈਟ ਟਾਇਪ ਨਰਸਰੀ ਸੀਡਰ ਸਬੰਧੀ ਲਗਾਈ ਗਈ ਪਨੀਰੀ ਸਬੰਧੀ ਖੇਤ ਦਿਵਸ ਮਨਾਇਆ ਗਿਆ | ਕੈਂਪ ਵਿਚ ਉਚੇਚੇ ਤੌਰ 'ਤੇ ਵਿਧਾਇਕ ਚੱਬੇਵਾਲ ਚੱਬੇਵਾਲ ਡਾ. ਇਸ਼ਾਂਕ ਕੁਮਾਰ ਮੁੱਖ ਮਹਿਮਾਨ ਵਜੋਂ ਹਾਜਿਰ ਹੋਏ ਅਤੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਦਪਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ | ਕੈਂਪ ਵਿਚ ਪਹੁੰਚੇ ਮਹਿਮਾਨਾਂ ਤੇ ਕਿਸਾਨਾਂ ਦਾ ਸੁਆਗਤ ਕਰਦਿਆਂ ਪੀ.ਏ.ਯੂ.-ਕਿ੍ਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੌਂਸ ਨੇ ਕਿਸਾਨ ਭਲਾਈ ਸਬੰਧੀ ਕੇਂਦਰ ਦੀਆਂ ਪਸਾਰ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਝੋਨੇ ਦੀ ਮਸ਼ੀਨੀ ਲੁਆਈ ਲਈ ਮੈਟ ਟਾਇਪ ਪਨੀਰੀ ਦੀ ਲੋੜ ਹੁੰਦੀ ਹੈ ਅਤੇ ਝੋਨੇ ਦੀ ਮਸ਼ੀਨੀ ਲੁਆਈ ਦੀ ਕਾਰਜਕੁਸ਼ਲਤਾ, ਝੋਨੇ ਦੀ ਮੈਟ ਟਾਇਪ ਪਨੀਰੀ 'ਤੇ ਬਹੁਤ ਨਿਰਭਰ ਕਰਦੀ ਹੈ | ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪੰਜਾਬ ਸਰਕਾਰ ਦੀ ਕਿਸਾਨ ਭਲਾਈ ਵਚਨਬੱਧਤਾ ਦੁਹਰਾਈ ਅਤੇ ਇਸ ਸਬੰਧੀ ਸਰਕਾਰੀ ਸਹੂਲਤਾਂ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਕਿਸਾਨੀ 'ਤੇ ਨਿਰਭਰ ਹੈ ਅਤੇ ਪੰਜਾਬ ਸਰਕਾਰ ਖੇਤੀਬਾੜੀ ਦੀ ਬਿਹਤਰੀ ਲਈ ਹਰੇਕ ਜ਼ਰੂਰੀ ਕਦਮ ਚੱਕ ਰਹੀ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੁਆਰਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀਆਂ ਖੇਤੀਬਾੜੀ ਬਾਬਤ ਨਵੀਨਤਮ ਸਿਫ਼ਾਰਿਸ਼ਾਂ ਨੂੰ ਅਪਣਾਇਆ ਜਾਵੇ | ਕਿਸਾਨਾਂ ਦੀ ਤਕਨੀਕੀ ਜਾਣਕਾਰੀ ਵਿਚ ਵਾਧਾ ਕਰਨ ਲਈ ਵੱਖ-ਵੱਖ ਵਿਸ਼ਿਆਂ ਦੇ ਮਾਹਿਰ, ਕਿਸਾਨਾਂ ਤੇ ਕਿਸਾਨ ਬੀਬੀਆਂ ਨਾਲ ਰੂਬਰੂ ਹੋਏ | ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਗਰਮੀਆਂ ਵਿਚ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਖ਼ੁਰਾਕ ਬਾਬਤ ਵਿਸਥਾਰ ਨਾਲ ਦੱਸਿਆ | ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਪੀ.ਏ.ਯੂ. ਮੈਟ ਟਾਇਪ ਨਰਸਰੀ ਸੀਡਰ ਮਸ਼ੀਨ ਦੀ ਵਰਤੋਂ ਕਰਦੇ ਸਮੇਂ ਧਿਆਨ ਵਿਚ ਰੱਖਣ ਵਾਲੇ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਅਤੇ ਖੇਤੀਬਾੜੀ ਅਫ਼ਸਰ ਡਾ. ਕਿਰਨਦੀਪ ਸਿੰਘ ਨੇ ਸਾਉਣੀ ਦੀਆਂ ਫ਼ਸਲਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਤੇ ਸਰਬਪੱਖੀ ਖਾਦ ਪ੍ਰਬੰਧਨ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ | ਪਿੰਡ ਕੋਟਫਤੂਹੀ ਤੋਂ ਸਾਬਕਾ ਸਰਪੰਚ ਤੇ ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਮਸ਼ੀਨ ਪਿਛਲੇ 4 ਸਾਲਾਂ ਤੋਂ ਸਫਲਤਾਪੂਰਵਕ ਝੋਨੇ ਦੀ ਮੈਟ ਟਾਇਪ ਪਨੀਰੀ ਲਗਪਗ 200 ਏਕੜ ਦੀ ਮਸ਼ੀਨੀ ਲੁਆਈ ਲਈ ਲਗਾ ਰਿਹਾ ਹੈ ਅਤੇ ਅਤੇ ਇਸ ਸਬੰਧੀ ਮੁੱਖ ਮਹਿਮਾਨ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਅਖੀਰ 'ਚ ਪਿੰਡ ਬਹਿਬਲਪੁਰ ਦੇ ਸਰਪੰਚ ਜਸਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਲਈ ਗੁਰਮਤਿ ਸਿਖਲਾਈ ਕੈਂਪ ਲਈ ਬੱਚਿਆਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਜਸਵਿੰਦਰ ਸਿੰਘ ਜੁਗਨੂੰ ਅਕਾਲੀ ਦਲ ਹੁਸ਼ਿਆਰਪੁਰ ਵਪਾਰ ਵਿੰਗ ਦੇ ਹਲਕਾ ਇੰਚਾਰਜ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।