01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਲਈ ਗੁਰਮਤਿ ਸਿਖਲਾਈ ਕੈਂਪ ਲਈ ਬੱਚਿਆਂ ਦਾ ਕਾਫ਼ਲਾ ਰਵਾਨਾ

ਅਜੀਤ ਡੈਸਕ 10-06-2026
ਮਾਹਿਲਪੁਰ, 9 ਜੂਨ (ਰਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਲਗਾਏ ਜਾ ਰਹੇ ਗੁਰਮਤਿ ਸਿਖਲਾਈ ਕੈਂਪ ਲਈ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਤੋਂ 150 ਤੋਂ ਵੱਧ ਬੱਚਿਆਂ ਕਾਫ਼ਲਾ ਰਵਾਨਾ ਹੋਇਆ | ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਸਰਪ੍ਰਸਤ ਜਥੇਦਾਰ ਹਰਬੰਸ ਸਿੰਘ ਸਰਹਾਲਾ ਅਤੇ ਜਗਜੀਤ ਸਿੰਘ ਗਣੇਸ਼ਪੁਰ ਨੇ ਦੱਸਿਆ ਕਿ ਇਸ ਗੁਰਮਤਿ ਸਿਖਲਾਈ ਕੈਂਪ 9 ਤੋਂ 15 ਜੂਨ ਤੱਕ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਲਗਾਇਆ ਜਾ ਰਿਹਾ ਹੈ, ਜਿਸ 'ਚ ਗੁਰਬਾਣੀ ਸੰਥਿਆ, ਵੱਖ-ਵੱਖ ਵਿਦਵਾਨਾਂ ਵਲੋਂ ਲੈਕਚਰ, ਸਵਾਲ-ਜਵਾਬ, ਦਸਤਾਰ ਸਿਖਲਾਈ ਅਤੇ ਸਿੱਖ ਮਾਰਸ਼ਲ ਆਰਟ ਗਤਕੇ ਦੀਆਂ ਕਲਾਸਾਂ ਦੇ ਨਾਲ ਹੋਰ ਗੁਰਮਤਿ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਇਸ ਦੇ ਨਾਲ ਹੀ ਹਰ ਰਾਤ ਸਿੱਖ ਧਰਮ ਦੇ ਗੌਰਵਮਈ ਇਤਿਹਾਸ ਨੂੰ ਰੂਪਮਾਨ ਕਰਦੀਆਂ ਧਾਰਮਿਕ ਫ਼ਿਲਮਾਂ ਵੀ ਵਿਖਾਈਆਂ ਜਾਣਗੀਆਂ | ਬੱਚਿਆਂ ਦੇ ਪੇਂਟਿੰਗ, ਕੁਇਜ਼ ਅਤੇ ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਜਾਣਗੇ | ਇਸ ਮੌਕੇ ਪ੍ਰੋ. ਗੁਰਦੀਪ ਸਿੰਘ ਚੱਕ ਕਟਾਰੂ, ਸਰਬਜੀਤ ਸਿੰਘ ਸਾਬੀ, ਅਮਰੀਕ ਸਿੰਘ, ਸੁਰਿੰਦਰ ਸਿੰਘ, ਮਨਦੀਪ ਕੌਰ, ਮੈਡਮ ਸੁਰਿੰਦਰ ਕੌਰ ਖ਼ਾਲਸਾ, ਅਨੀਤਾ, ਬਲਵੀਰ ਸਿੰਘ ਨਮੋਲੀਆ, ਮਨਮੀਤ ਸਿੰਘ, ਪਰਮਜੀਤ ਕੌਰ, ਵਿਨੈ ਕੁਮਾਰ, ਪਿ੍ੰ: ਰੁਪਿੰਦਰਜੋਤ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਦਾ ਐਮ.ਐਸ.ਸੀ. ਜ਼ੂਆਲੋਜੀ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਪੀ.ਏ.ਯੂ. ਟਰੈਕਟਰ ਚਲਿਤ ਝੋਨੇ ਦੀ ਮੈਟ ਟਾਈਪ ਨਰਸਰੀ ਸੀਡਰ ਸੰਬੰਧੀ ਖੇਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।