ਦਸੂਹਾ, 9 ਜੂਨ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2025 ਵਿਚ ਲਈਆਂ ਗਈਆਂ ਐਮ.ਐਸ.ਸੀ. ਤੀਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਗਏ ਨਤੀਜਿਆਂ ਵਿਚ ਸਥਾਨਕ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਲਾਕੇ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਯੂਨੀਵਰਸਿਟੀ ਨਤੀਜਿਆਂ ਅਨੁਸਾਰ ਕਾਲਜ ਦੀ ਵਿਦਿਆਰਥਣ ਆਂਚਲ ਨੇ 82.8 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਆਨੰਦਿਕਾ ਕਟੋਚ ਨੇ 82.4 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ ਅਤੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਕਵਿਤਾ ਨੇ 81.8 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਅਤੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ | ਕਾਲਜ ਪਿ੍ੰਸੀਪਲ ਰਾਕੇਸ਼ ਕੁਮਾਰ ਮਹਾਜਨ ਨੇ ਇਸ ਮਾਨਮੱਤੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਵਿਦਿਆਰਥਣਾਂ ਦੀ ਇਸ ਸਫਲਤਾ ਦਾ ਸਿਹਰਾ ਜ਼ੂਆਲੋਜੀ ਵਿਭਾਗ ਦੇ ਮਿਹਨਤੀ ਸਟਾਫ਼ ਸਿਰ ਬੰਨਿ੍ਹਆ, ਜਿਨ੍ਹਾਂ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਸਦਕਾ ਕਾਲਜ ਦਾ ਨਤੀਜਾ ਬਿਹਤਰੀਨ ਰਿਹਾ ਹੈ | ਪਿ੍ੰਸੀਪਲ ਨੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਉੱਚ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ |