01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਡੀ.ਏ.ਵੀ. ਕਾਲਜ ਦਸੂਹਾ ਦਾ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 10-06-2026
ਦਸੂਹਾ, 9 ਜੂਨ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਪਹਿਲੇ ਸਮੈਸਟਰ ਦੇ ਪ੍ਰੀਖਿਆ ਨਤੀਜਿਆਂ ਵਿਚ ਸਥਾਨਕ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਹੋਣਹਾਰ ਵਿਦਿਆਰਥਣ ਦਮਨਜੀਤ ਕੌਰ ਨੇ 8.42 ਸੀ.ਜੀ.ਪੀ.ਏ. ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਹਰਮਨਪ੍ਰੀਤ ਕੌਰ ਨੇ 8.13 ਸੀ.ਜੀ.ਪੀ.ਏ. ਨਾਲ ਕਾਲਜ ਵਿਚੋਂ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਨੇ 8.08 ਸੀ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਸਾਹਿਬ ਨੇ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਡੂੰਘੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਕਾਲਜ ਦੇ ਸਮੁੱਚੇ ਸਟਾਫ਼ ਦੀ ਸਖ਼ਤ ਮਿਹਨਤ, ਲਗਨ ਅਤੇ ਯੋਗ ਰਹਿਨੁਮਾਈ ਸਿਰ ਬੰਨਿ੍ਹਆ |
ਪਿਛਲੀ ਖ਼ਬਰ ਆਈ. ਟੀ. ਆਈ. ਪਾਸ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਮੰਦਭਾਗਾ-ਸਰਬਜੀਤ ਕੌਰ ਬਰਾੜ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਦਾ ਐਮ.ਐਸ.ਸੀ. ਜ਼ੂਆਲੋਜੀ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।