03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹੱਕੀ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਦੀ ਹੜਤਾਲ ਲਗਾਤਾਰ ਜਾਰੀ

ਅਜੀਤ ਡੈਸਕ 10-06-2026
ਹਾਜੀਪੁਰ, 9 ਜੂਨ (ਜੋਗਿੰਦਰ ਸਿੰਘ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਹਾਜੀਪੁਰ ਵਲੋਂ 7 ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਨਾ ਮਿਲਣ 'ਤੇ ਸੇਵਾਵਾਂ ਰੈਗੂਲਰ ਕਰਨ ਨੂੰ ਲੈ ਕੇ ਲਗਾਤਾਰ ਕਲਮ ਛੋੜ ਹੜਤਾਲ ਜਾਰੀ ਹੈ | ਇਸ ਮੌਕੇ ਯੂਨੀਅਨ ਆਗੂ ਤਰਸੇਮ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਮਨਰੇਗਾ ਯੋਜਨਾ ਨਿਰੈਸਤ ਕਰਕੇ 1 ਜੁਲਾਈ ਤੋਂ ਵੀ.ਬੀ.ਜੀ. ਰਾਮ ਯੋਜਨਾ ਲਾਗੂ ਕਰਨ ਜਾ ਰਹੀ ਹੈ ਤੇ ਨਵੀਂ ਯੋਜਨਾ ਵਿਚ ਮਨਰੇਗਾ ਕਰਮਚਾਰੀਆਂ ਦਾ ਕੋਈ ਜ਼ਿਕਰ ਨਹੀਂ ਹੈ ਜਿਸ ਕਰਕੇ ਉਨ੍ਹਾਂ ਦੇ ਭਵਿੱਖ 'ਤੇ ਤਲਵਾਰ ਲਟਕ ਰਹੀ ਹੈ | ਉਨ੍ਹਾਂ ਦੱਸਿਆ ਕਿ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਉਨ੍ਹਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਵੀ ਔਖਾ ਹੋਇਆ ਪਿਆ ਹੈ | ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਨੂੰ ਪੰਚਾਇਤ ਵਿਭਾਗ ਵਿਚ ਮਰਜ਼ ਤੇ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ | ਇਸ ਮੌਕੇ ਹੀਰਾ ਸਿੰਘ, ਨਿਤਿਨ ਕੁਮਾਰ, ਸਰਜੀਵਨ, ਸਵਰਨ ਕੌਰ, ਅਨਮੋਲ ਤੇ ਵਿਨੋਦ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਏ ਕੇਂਦਰ ਸਰਕਾਰ-ਮਨਜੀਤ ਸਿੰਘ ਦਸੂਹਾ ਅਗਲੀ ਖ਼ਬਰ ਤੀਕਸ਼ਣ ਸੂਦ ਨੇ ਆਮ ਆਦਮੀ ਪਾਰਟੀ 'ਤੇ ਲਗਾਏ ਵੋਟਾਂ ਨੂੰ ਚੋਰੀ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।