03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਬਾਬਾ ਬੂਟਾ ਭਗਤ ਸੱਭਿਆਚਾਰਕ ਮੇਲੇ ਦਾ ਪੋਸਟਰ ਜਾਰੀ

ਅਜੀਤ ਡੈਸਕ 10-06-2026
ਟਾਂਡਾ ਉੜਮੁੜ, 9 ਜੂਨ (ਕੁਲਬੀਰ ਸਿੰਘ ਗੁਰਾਇਆ)-ਸਥਾਨਕ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਬਾਬਾ ਬੂਟਾ ਭਗਤ ਜੀ ਵਿਖੇ 16 ਜੂਨ ਨੂੰ ਕਰਵਾਏ ਜਾ ਰਹੇ ਸੱਭਿਆਚਾਰਕ ਮੇਲੇ ਦੇ ਸੰਬੰਧ 'ਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਮੇਲੇ ਦਾ ਅਧਿਕਾਰਕ ਪੋਸਟਰ ਜਾਰੀ ਕੀਤਾ | ਇਸ ਮੌਕੇ ਕਲੱਬ ਪ੍ਰਧਾਨ ਤਰਸੇਮ ਲਾਲ ਪੱਪੂ ਸਮੂਹ ਮੈਂਬਰ ਮੌਜੂਦ ਸਨ | ਪੋਸਟਰ ਰਿਲੀਜ਼ ਕਰਨ ਉਪਰੰਤ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਦੇ ਅਮੀਰ ਸਭਿਆਚਾਰ, ਵਿਰਸੇ ਤੇ ਲੋਕ ਰਿਵਾਜ਼ਾਂ ਨੂੰ ਸੰਭਾਲਣ ਲਈ ਅਜਿਹੇ ਸੱਭਿਆਚਾਰਕ ਮੇਲੇ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਕਿਹਾ ਕਿ ਬਾਬਾ ਬੂਟਾ ਭਗਤ ਜੀ ਦੀ ਪਵਿੱਤਰ ਧਰਤੀ 'ਤੇ ਹੋਣ ਵਾਲਾ ਇਹ ਮੇਲਾ ਇਲਾਕੇ ਦੀ ਸ਼ਾਨ ਬਣ ਚੁੱਕਾ ਹੈ ਅਤੇ ਹਰ ਸਾਲ ਵੱਡੀ ਗਿਣਤੀ 'ਚ ਲੋਕ ਇਸ ਵਿਚ ਸ਼ਮੂਲੀਅਤ ਕਰਦੇ ਹਨ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਪੰਜਾਬੀ ਸਭਿਆਚਾਰ ਨਾਲ ਜੁੜੇ ਵੱਖ-ਵੱਖ ਪ੍ਰੋਗਰਾਮ ਅਤੇ ਮਨੋਰੰਜਨ ਭਰਪੂਰ ਪੇਸ਼ਕਾਰੀਆਂ ਵੀ ਕਰਵਾਈਆਂ ਜਾਣਗੀਆਂ | ਇਸ ਮੌਕੇ ਕਲੱਬ ਪ੍ਰਧਾਨ ਤਰਸੇਮ ਲਾਲ ਪੱਪੂ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ 16 ਜੂਨ ਨੂੰ ਮੇਲੇ 'ਚ ਸ਼ਮੂਲੀਅਤ ਕਰਕੇ ਇਸ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ | ਇਸ ਮੌਕੇ ਮੇਲਾ ਕਮੇਟੀ ਦੇ ਆਗੂਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ | ਇਸ ਮੌਕੇ ਸੰਗਠਨ ਇੰਚਾਰਜ ਕੇਸ਼ਵ ਸਿੰਘ, ਬਲਜੀਤ ਸਿੰਘ ਸੈਣੀ, ਲਖਵਿੰਦਰ ਮੁਲਤਾਨੀ ਤੋਂ ਇਲਾਵਾ ਸਮੂਹ ਕਮੇਟੀ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ ਅਗਲੀ ਖ਼ਬਰ ਦਸੂਹਾ ਪੁਲਿਸ ਵਲੋਂ ਦੋ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।