ਮੁਕੇਰੀਆਂ, 9 ਜੂਨ (ਰਾਮਗੜ੍ਹੀਆ)- ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਪਨਖੂਹ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਪਟਿਆਲਾ ਵਿਖੇ ਜੋ ਪਿਛਲੇ ਦਿਨਾਂ ਵਿਚ ਅਪ੍ਰੇਟਿਸ ਲਾਈਨਮੈਨਾਂ ਵਲੋਂ ਸ਼ਾਂਤਮਈ ਢੰਗ ਨਾਲ ਚੱਲਦੇ ਧਰਨੇ ਵਿਚ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਸ਼ਹਿ 'ਤੇ ਅੰਨੇ੍ਹਵਾਹ ਲਾਠੀਚਾਰਜ ਕੀਤਾ ਗਿਆ ਜਿਸ ਵਿਚ ਸੈਂਕੜੇ ਬੇਰੁਜ਼ਗਾਰ ਅਪ੍ਰੇਟਿਸ ਲਾਈਨਮੈਨ ਜ਼ਖ਼ਮੀ ਹੋਏ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁੱਪ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅਰਥੀ ਫੂਕ ਮੁਜ਼ਾਹਰਾ ਵੀ ਕੀਤਾ ਗਿਆ | ਪੰਜਾਬ ਸਰਕਾਰ ਅਤੇ ਪਾਵਰ ਕਾਮ ਮੈਨੇਜਮੈਂਟ ਵਲੋਂ ਪੈਨਸ਼ਨਰਾਂ ਦਾ ਏਰੀਅਰ ਦਾ ਬਕਾਇਆ ਅਜੇ ਤੱਕ ਨਾ ਮਿਲਣ ਤੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਗਈ | ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਅਗਰ ਜਲਦੀ ਤੋਂ ਜਲਦੀ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿਚ ਸਬਕ ਸਿਖਾਇਆ ਜਾਵੇਗਾ | ਇਸ ਮੀਟਿੰਗ ਵਿਚ ਗੁਰਦੀਪ ਸਿੰਘ ਖੁੱਡਾ ਅਤੇ ਪਰਵਿੰਦਰ ਸਿੰਘ ਸੂਬਾ ਬਾਡੀ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਹੋਠ ਲਿਖੇ ਬੁਲਾਰਿਆਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ਠਾਕੁਰ ਜੋਗਿੰਦਰ ਸਿੰਘ ਬਹਿਬਲਮੰਝ, ਬੋਧ ਰਾਜ ਤਲਵਾੜਾ, ਰਾਮ ਸਿੰਘ ਭੰਗਾਲਾ, ਕੁਲਵਿੰਦਰ ਸਿੰਘ ਕੋਟਲੀ, ਸੂਰਤ ਸਿੰਘ ਕੋਟਲੀ, ਹਰਦੀਪ ਸਿੰਘ ਧਨੋਆ, ਜਰਨੈਲ ਸਿੰਘ ਧਨੋਆ, ਨਰਿੰਦਰ ਸਿੰਘ ਮੀਆਂ ਚਗੜਵਾਂ, ਕੁਲਜੀਤ ਸਿੰਘ ਨੁਸ਼ਿਹਰਾ ਪੱਤਣ, ਸੁਰਿੰਦਰ ਸਿੰਘ ਤਲਵਾੜਾ, ਸ਼ਾਮ ਲਾਲ ਤਲਵਾੜਾ, ਜਗਜੀਤ ਸਿੰਘ ਗੁਰਦਾਸਪੁਰ ਪਿੰਡ, ਕੇਵਲ ਕ੍ਰਿਸ਼ਨ, ਸਾਬਕਾ ਆਰ. ਓ, ਗੁਰਦੀਪ ਸਿੰਘ ਗੇਰਾ, ਹਰਪਾਲ ਸਿੰਘ ਸੁਨੇਹੜਾ ਅਤੇ ਮਨਜੀਤ ਸਿੰਘ ਪਲਾਕੀ ਸੂਬਾ ਵਿੱਤ ਸਕੱਤਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ |