04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਚੀਫ਼ ਮੈਨੇਜਰ ਜਤਿਨ ਕੌਸ਼ਿਕ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 10-06-2026
ਦਸੂਹਾ, 9 ਜੂਨ (ਭੁੱਲਰ)- ਸਟੇਟ ਬੈਂਕ ਆਫ਼ ਇੰਡੀਆ ਦਸੂਹਾ ਵਿਜੇ ਚੀਫ਼ ਮੈਨੇਜਰ ਜਤਿਨ ਕੌਸ਼ਿਕ ਨੇ ਅਹੁਦਾ ਸੰਭਾਲਿਆ | ਉਹ ਚੀਫ਼ ਮੈਨੇਜਰ ਰਵੀ ਕਾਂਤ ਸਿਨਹਾ ਦੀ ਜਗ੍ਹਾ ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਦਲ ਕੇ ਆਏ ਹਨ ਜਦਕਿ ਸ੍ਰੀ ਰਵੀ ਕਾਤ ਸਿਨਹਾ ਇੱਥੋਂ ਬਦਲ ਕੇ ਜਲੰਧਰ ਚਲੇ ਗਏ ਹਨ ਉਨ੍ਹਾਂ ਬੈਂਕ ਦੇ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਚੱਲ ਰਹੇ ਕਾਰਜਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਕਿਹਾ ਕਿ ਗ੍ਰਾਹਕਾਂ ਨੂੰ ਬੈਂਕ ਅੰਦਰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਹ ਗ੍ਰਾਹਕਾਂ ਦੀਆਂ ਸੁਵਿਧਾਵਾਂ ਸਬੰਧੀ ਪੂਰਾ ਖ਼ਿਆਲ ਰੱਖਣਗੇ | ਫਿਰ ਵੀ ਕਿਸੇ ਨੂੰ ਕਿਸੇ ਕਿਸਮ ਦੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਤੌਰ ਤੇ ਸੰਪਰਕ ਕਰ ਸਕਦਾ ਹੈ | ਉਨ੍ਹਾਂ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚਲਾਈਆਂ ਜਾ ਰਹੀਆਂ ਗ੍ਰਾਹਕਾਂ ਦੀ ਭਲਾਈ ਲਈ ਸਕੀਮਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬੈਂਕ ਦੇ ਹੋਰ ਵੀ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਦੀਵਾਨ ਸਿੰਘ ਦੀ ਯਾਦ 'ਚ ਸਮਾਗਮ ਅੱਜ ਅਗਲੀ ਖ਼ਬਰ ਜਲਵੇਹੜਾ 'ਚ ਧਾਰਮਿਕ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।