ਕੋਟਫ਼ਤੂਹੀ, 9 ਜੂਨ (ਅਟਵਾਲ)- ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਨਿਧਾਨ ਸਿੰਘ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦੀਵਾਨ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 10 ਜੂਨ ਨੂੰ ਕਰਵਾਏ ਜਾ ਰਹੇ ਹਨ¢ ਇਸ ਸਬੰਧੀ ਪ੍ਰਧਾਨ ਜਸਵਿੰਦਰ ਸਿੰਘ ਨਡਾਲੋਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ¢ ਉਪਰੰਤ ਧਾਰਮਿਕ ਸਮਾਗਮ 'ਚ ਭਾਈ ਸੁਖਦੇਵ ਸਿੰਘ ਨਡਾਲੋ, ਡੋਗਰਪੁਰ ਵਾਲੀਆਂ ਬੀਬੀਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ¢