27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟਰ ਵਰਕਰਾਂ ਨੇ ਮੁਕੰਮਲ ਚੱਕਾ ਜਾਮ ਕਰਕੇ ਕੀਤੀ ਰੋਸ ਰੈਲੀ

ਅਜੀਤ ਡੈਸਕ 11-06-2026
ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟਰ ਵਰਕਰਾਂ ਵਲੋਂ ਹੁਸ਼ਿਆਰਪੁਰ ਵਿਖੇ ਪੰਜਾਬ ਰੋਡਵੇਜ਼ ਦੀ ਵਰਕਸ਼ਾਪ 'ਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਕੇ ਰੋਸ ਰੈਲੀ ਕੀਤੀ ਗਈ | ਹੜਤਾਲ ਦੇ ਚੱਲਦਿਆਂ ਜਿੱਥੇ ਸਵਾਰੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ, ਉੱਥੇ ਨਿੱਜੀ ਟਰਾਂਸਪੋਰਟਰਾਂ ਦੀ ਚਾਂਦੀ ਰਹੀ | ਇਸ ਮੌਕੇ ਆਗੂ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਰਕੇ ਮਜਬੂਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ 'ਤੇ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ, ਜੋ ਬੇਹੱਦ ਨਿੰਦਣਯੋਗ ਘਟਨਾ ਹੈ | ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ |
ਪਿਛਲੀ ਖ਼ਬਰ ਮੁਕੇਰੀਆਂ-ਤਲਵਾੜਾ ਰੋਡ 'ਤੇ ਸੀਵਰੇਜ ਦਾ ਕੰਮ ਨਾ ਹੋਣ ਕਰਕੇ ਲੋਕਾਂ ਦਾ ਵਿਭਾਗ ਖ਼ਿਲਾਫ਼ ਫੁੱਟਿਆ ਗ਼ੁੱਸਾ ਸੀਵਰੇਜ ਦਾ ਕੰ... ਅਗਲੀ ਖ਼ਬਰ 6 ਮਹੀਨੇ ਤੋਂ ਤਨਖ਼ਾਹਾਂ ਤੋਂ ਵਾਂਝੇ ਮਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।