25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰੀ ਰਸੋਈ' ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ-ਵਿਰਦੀ, ਮੁਲਤਾਨੀ

ਅਜੀਤ ਡੈਸਕ 11-06-2026
ਦਸੂਹਾ, 10 ਜੂਨ (ਭੁੱਲਰ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੇਰੀ ਰਸੋਈ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਜ਼ਬੂਤੀ ਮਿਲੀ ਹੈ ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਕਮਲਦੀਪ ਸਿੰਘ ਵਿਰਦੀ ਅਤੇ ਆਮ ਆਦਮੀ ਪਾਰਟੀ ਬੀ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਮੁਲਤਾਨੀ ਨੇ ਕਿਹਾ ਕਿ ਜ਼ਿਲ੍ਹੇ ਦੇ 2.20 ਲੱਖ ਪਰਿਵਾਰਾਂ ਦੀ ਰਸੋਈ ਦਾ ਖਰਚਾ ਘਟਾਉਣ ਅਤੇ ਉਨ੍ਹਾਂ ਨੂੰ ਜ਼ਰੂਰੀ ਖਾਦ ਸਮਗਰੀ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਲੋਕ-ਭਲਾਈ ਯੋਜਨਾਵਾਂ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਯੋਜਨਾਵਾਂ ਸ਼ੁਰੂ ਕਰਨਾ ਨਹੀਂ, ਸਗੋਂ ਉਨ੍ਹਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਹੈ | 'ਮੇਰੀ ਰਸੋਈ' ਯੋਜਨਾ ਵੀ ਇਸੇ ਸੋਚ ਦਾ ਨਤੀਜਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਵੰਡੀਆਂ ਜਾ ਰਹੀਆਂ ਰਾਸ਼ਨ ਕਿੱਟਾਂ ਵਿਚ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 1 ਕਿੱਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ | ਲਾਭਪਾਤਰੀ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਅਜਿਹੀ ਰਾਸ਼ਨ ਕਿੱਟ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਘਰੇਲੂ ਖ਼ਰਚੇ ਦਾ ਬੋਝ ਘਟੇਗਾ ਅਤੇ ਪਰਿਵਾਰਾਂ ਨੂੰ ਨਿਯਮਿਤ ਸਹਾਇਤਾ ਮਿਲਦੀ ਰਹੇਗੀ | ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ 600 ਯੂਨਿਟ ਤੱਕ ਮੁਫ਼ਤ ਬਿਜਲੀ, ਬਿਹਤਰ ਸਿਹਤ ਸਹੂਲਤਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਵਰਗੀਆਂ ਸੇਵਾਵਾਂ ਲੋਕਾਂ ਤੱਕ ਪਹੁੰਚਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿਚ ਕਰੀਬ 40 ਲੱਖ ਪਰਿਵਾਰਾਂ ਨੂੰ ਇਸ ਦਾ ਫ਼ਾਇਦਾ ਮਿਲੇਗਾ | ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਲਈ ਰਾਜ ਸਰਕਾਰ ਨੇ 900 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਹੈ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਸਾਬਕਾ ਸਰਪੰਚ ਸਵਰਨ ਸਿੰਘ ਸ਼ਾਹਪੁਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।