ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਸਮੇਤ ਵੱਖ-ਵੱਖ ਖੇਤਰਾਂ ਦੇ ਕਈ ਪ੍ਰਮੁੱਖ ਵਿਅਕਤੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਵਲੋਂ ਲਏ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਦੀ ਹਰ ਵਰਗ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਜਿਸ ਸਦਕਾ ਪਾਰਟੀ ਸੰਗਠਨ ਦਾ ਦਾਇਰਾ ਦਿਨੋਂ-ਦਿਨ ਵੱਧ ਰਿਹਾ ਹੈ | ਸਥਾਨਕ ਸੈਸ਼ਨ ਚੌਂਕ ਨੇੜੇ ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਾਰਡ ਨੰਬਰ 28 ਦੇ ਸਾਬਕਾ ਕੌਂਸਲਰ ਜਸਵਿੰਦਰ ਪਾਲ, ਐਡਵੋਕੇਟ ਵਿਪਨ ਟਾਕ, ਮਾਊਾਟ ਐਵੇਨਿਊ ਦੇ ਪ੍ਰਧਾਨ ਰਵੀ ਗੁਪਤਾ, ਸ਼ੰਕਰ ਨਗਰ ਦੇ ਪ੍ਰਧਾਨ ਗੋਲਡੀ ਸਿੱਧੂ, ਸ਼ਾਮ ਉੱਪਲ, ਕੁਲਦੀਪ ਸਿੰਘ ਸੰਘਾ, ਅਰੁਣ ਤਨੇਜਾ, ਸਰਵਣ ਰਾਜੂ, ਗੋਪਾਲ, ਮੋਹਨ ਦੇਵ, ਵਿਕਰਮ ਸ਼ਰਮਾ, ਹਰੀਸ਼ ਚੁੱਘ, ਬੱਬੂ ਨੰਬਰਦਾਰ, ਅਮਰਜੀਤ ਸਿੰਘ, ਸਤਪਾਲ ਅਤੇ ਵਰਿੰਦਰ ਸ਼ਰਮਾ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵਲੋਂ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਾਰਦਰਸ਼ੀ ਅਤੇ ਜਵਾਬਦੇਹ ਰਾਜਨੀਤੀ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਮੌਕੇ ਬਲਵਿੰਦਰ ਬਿੰਦੀ, ਚੰਦਨ ਲੱਕੀ, ਸੁਦਰਸ਼ਨ ਧੀਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ |