ਹਰਿਆਣਾ, 10 ਜੂਨ (ਹਰਮੇਲ ਸਿੰਘ ਖੱਖ)-ਉੱਘੇ ਸਮਾਜ ਸੇਵੀ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਦੀ ਯਾਦ 'ਚ ਬੂਟਿਆਂ ਦਾ ਲੰਗਰ 16 ਜੂਨ ਦਿਨ ਮੰਗਲਵਾਰ ਨੂੰ ਮਨਜੀਤ ਫਰੂਟ ਨਰਸਰੀ ਦੌਲਤਪੁਰ ਗਿੱਲ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੁੱਤਰ ਹਰਜਿੰਦਰ ਸਿੰਘ ਹੈਪੀ ਅਤੇ ਨਵਦੀਪ ਸਿੰਘ ਦੀਪਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਬੂਟਿਆਂ ਦੇ ਲੰਗਰ ਦੌਰਾਨ ਫਲਦਾਰ, ਛਾਂਦਾਰ, ਫੁੱਲਦਾਰ ਅਤੇ ਹੋਰ ਕਈ ਕਿਸਮਾਂ ਦੇ ਬੂਟੇ ਲੋਕਾਂ ਨੂੰ ਮੁਫ਼ਤ ਵੰਡੇ ਜਾਣਗੇ |