ਟਾਂਡਾ ਉੜਮੁੜ, 10 ਜੂਨ (ਕੁਲਬੀਰ ਸਿੰਘ ਗੁਰਾਇਆ)- ਨਜ਼ਦੀਕੀ ਪਿੰਡ ਦੇਹਰੀਵਾਲ ਵਿਖੇ ਇਕ ਵਿਅਕਤੀ ਨੂੰ ਵਿਆਹ ਅਤੇ ਪਲਾਟ ਉਸ ਦੇ ਨਾਂਅ 'ਤੇ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਪਤੀ- ਪਤਨੀ ਖ਼ਿਲਾਫ਼ ਟਾਂਡਾ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਹਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਦੇਹਰੀਵਾਲ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਪੜਤਾਲ ਦੌਰਾਨ ਗਰਿਮਾ ਪਤਨੀ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਜੌਹਲਾਂ ਦੇ ਖ਼ਿਲਾਫ਼ ਦਰਜ ਕੀਤਾ ਹੈ | ਸ਼ਿਕਾਇਤ ਵਿਚ ਦਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਪਤੀ-ਪਤਨੀ ਨੇ ਉਸ ਦਾ ਵਿਆਹ ਕਰਵਾਉਣ ਅਤੇ ਪਲਾਟ ਉਸ ਦੇ ਨਾਂਅ 'ਤੇ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ 22 ਤੋਂ 24 ਲੱਖ ਰੁਪਏ ਦੀ ਠੱਗੀ ਕੀਤੀ ਹੈ | ਟਾਂਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |