ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ)-ਫੋਕਲ ਪੁਆਇੰਟ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਜਾਂਚ ਦੌਰਾਨ 210 ਗ੍ਰਾਮ ਚਰਸ ਉਸ ਤੋਂ ਬਰਾਮਦ ਕੀਤੀ | ਕਥਿਤ ਦੋਸ਼ੀ ਦੀ ਪਹਿਚਾਣ ਬਲਜਿੰਦਰ ਸਿੰਘ ਵਾਸੀ ਭੀਮ ਨਗਰ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ |